03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮਾੜੇ ਬਿਜਲੀ ਪ੍ਰਬੰਧਾਂ ਦੇ ਚੱਲਦੇ ਤਿੰਨ ਪਿੰਡਾਂ ਦੇ ਖਪਤਕਾਰਾਂ ਨੇ ਪਾਵਰਕਾਮ ਦੀ ਸਬ ਡਵੀਜ਼ਨ 'ਚ ਦਿੱਤਾ ਧਰਨਾ

ਅਜੀਤ ਡੈਸਕ 21-06-2025
ਮੰਡੀ ਲਾਧੂਕਾ, 20 ਜੂਨ (ਰਾਕੇਸ਼ ਛਾਬੜਾ)-ਮਾੜੇ ਬਿਜਲੀ ਪ੍ਰਬੰਧਾਂ ਦੇ ਚੱਲਦੇ ਤਿੰਨ ਪਿੰਡ ਜੋੜਕੀ ਅੰਧੇ ਵਾਲੀ, ਬਾਘੇ ਵਾਲੀ ਅਤੇ ਓਝਾ ਵਾਲੀ ਦੇ ਖਪਤਕਾਰਾਂ ਵਲ਼ੋਂ ਪਾਵਰ ਕਾਮ ਦੀ ਸਬ ਡਵੀਜ਼ਨ ਦੇ ਐੱਸ.ਡੀ.ਓ. ਦੇ ਦਫ਼ਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਹੈ | ਜੋੜਕੀ ਅੱਧੇ ਵਾਲੀ ਦੇ ਅਮਰੀਕ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਲਗਾਏ ਗਏ ਧਰਨੇ ਦੌਰਾਨ ਉਨ੍ਹਾਂ ਨੇ ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਲਈ ਨਿਯੁਕਤ ਕੀਤੇ ਗਏ ਲਾਈਨਮੈਨ ਤੇ ਖਪਤਕਾਰਾਂ ਦੇ ਨਾਲ ਦੁਰਵਿਹਾਰ ਅਤੇ ਸਮੇਂ ਸਿਰ ਬਿਜਲੀ ਸਪਲਾਈ ਨੂੰ ਦਰੁਸਤ ਨਾ ਕਰਨ ਦੇ ਦੋਸ਼ ਲਗਾਏ ਹਨ | ਉਨ੍ਹਾਂ ਨੇ ਕਿਹਾ ਹੈ ਇਸ ਸਬੰਧ ਵਿਚ ਵੱਡੀ ਗਿਣਤੀ ਵਿਚ ਲੋਕ ਮੰਡੀ ਦੇ ਐੱਸ.ਡੀ.ਓ. ਅਤੇ ਐਕਸੀਅਨ ਫ਼ਾਜ਼ਿਲਕਾ ਨੂੰ ਮਿੱਲ ਚੁੱਕੇ ਹਨ ਅਤੇ ਲਾਈਨਮੈਨ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕਰ ਚੁੱਕੇ ਹਨ, ਪਰ ਪਾਵਰ ਕਾਮ ਦੇ ਅਧਿਕਾਰੀਆਂ ਵਲ਼ੋਂ ਉਕਤ ਲਾਈਨਮੈਨ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਧਰਨੇ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਲਾਈਨਮੈਨ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਬਲਰਾਜ ਸਿੰਘ, ਬਲਤੇਜ ਸਿੰਘ, ਕੁਲਵਿੰਦਰ ਸਿੰਘ, ਰਜਿੰਦਰ ਸਿੰਘ, ਜਗਤਾਰ ਸਿੰਘ, ਜਗਸੀਰ ਸਿੰਘ ਅਤੇ ਜਸ਼ਨਦੀਪ ਸਿੰਘ ਆਦਿ ਹਾਜ਼ਰ ਸਨ | ਇਸ ਦੌਰਾਨ ਪਾਵਰ ਕਾਮ ਦੀ ਸਬ ਡਵੀਜ਼ਨ ਦੇ ਆਰ ਏ ਸੰਦੀਪ ਧਮੀਜਾ ਅਤੇ ਜੇ.ਈ ਕੁਲਦੀਪ ਸਿੰਘ ਕਚੂਰਾ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਲੈ ਕੇ ਲਾਈਨਮੈਨ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੇ ਜਾਣ ਦੇ ਮਿਲੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ | ਪਾਵਰ ਕਾਮ ਦੀ ਸਬ ਡਵੀਜ਼ਨ ਦੇ ਐੱਸ.ਡੀ.ਓ ਨਵਜੋਤ ਸਿੰਘ ਨੇ ਕਿਹਾ ਹੈ ਲਾਈਨਮੈਨ ਦੇ ਹੱਕ ਵਿਚ ਤਿੰਨੇ ਪਿੰਡਾਂ ਦੀਆਂ ਪੰਚਾਇਤਾਂ ਦੀ ਸਫ਼ਾਈ ਆ ਚੁੱਕੀ ਹੈ, ਉਨ੍ਹਾਂ ਦੇ ਮੁਤਾਬਿਕ ਇਨ੍ਹਾਂ ਪਿੰਡਾਂ ਵਿਚ ਨਿਯੁਕਤ ਪਾਵਰ ਕਾਮ ਦੇ ਮੁਲਾਜ਼ਮਾਂ ਦਾ ਕੰਮ ਤਸੱਲੀ ਬਖ਼ਸ਼ ਹੈ | ਇਸ ਤੋਂ ਇਲਾਵਾ ਲਾਈਨਮੈਨ ਸਤਰੂਗਨ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਸ ਨੇ ਕਿਹਾ ਹੈ, ਉਹ ਪਾਵਰ ਕਾਮ ਦੀ ਮੈਨੇਜਮੈਂਟ ਦੇ ਮੁਤਾਬਿਕ ਕੰਮ ਕਰਦਾ ਹੈ |
ਪਿਛਲੀ ਖ਼ਬਰ ਪਿੰਡ ਚੂਹੜੀ ਵਾਲਾ ਧੰਨਾ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੀਵਰੇਜ ਬੰਦ ਹੋਣ ਕਾਰਨ ਗਲੀਆਂ ਵਿਚ ਭਰਿਆ ਦੂਸ਼ਿਤ ਪਾਣੀ, ਲੋਕ ਘਰਾਂ ਵਿਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।