03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਚੂਹੜੀ ਵਾਲਾ ਧੰਨਾ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 21-06-2025
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਕਿ੍ਸ਼ੀ ਵਿਗਿਆਨ ਕੇਂਦਰ ਅਬੋਹਰ ਵਲ਼ੋਂ ਮਾਂ ਦੇ ਨਾਮ 'ਤੇ ਇੱਕ ਰੁੱਖ ਮੁਹਿੰਮ ਤਹਿਤ ਆਈ. ਸੀ. ਏ. ਆਰ-ਸੀ. ਆਈ.ਪੀ.ਐੱਚ.ਈ.ਟੀ ਟੀਮ ਨੇ ਨਾਬਾਰਡ ਦੇ ਸਹਿਯੋਗ ਨਾਲ ਪਿੰਡ ਚੂਹੜੀ ਵਾਲਾ ਧੰਨਾ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਮਾਹਿਰਾਂ ਵੱਲੋਂ ਵਾਤਾਵਰਨ ਵਿਚ ਤਬਦੀਲੀਆਂ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਅਤੇ ਰੁੱਖਾਂ ਦੀ ਉਪਯੋਗਤਾ ਬਾਰੇ ਜਾਣਕਾਰੀ ਦੇਣ ਨਾਲ ਹੋਈ | ਮਾਹਿਰਾਂ ਨੇ ਦੱਸਿਆ ਕਿ ਕਿਵੇਂ ਰੁੱਖ ਨਾ ਸਿਰਫ਼ ਵਾਤਾਵਰਨ ਨੂੰ ਸ਼ੁੱਧ ਕਰਦੇ ਹਨ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ, ਪਾਣੀ ਦੀ ਸੰਭਾਲ ਅਤੇ ਜੈਵ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਉਹ ਆਪਣੀ ਖੇਤੀ ਦੇ ਨਾਲ-ਨਾਲ ਰੁੱਖ ਲਗਾਉਣ ਦੇ ਧੰਦੇ ਨੂੰ ਅਪਣਾ ਕੇ ਕਿਵੇਂ ਮੁਨਾਫ਼ਾ ਕਮਾ ਸਕਦੇ ਹਨ | ਪਿੰਡ ਵਾਸੀਆਂ ਨੇ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਅਤੇ ਸਾਰੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਕਿਸਾਨਾਂ ਨੇ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ, ਰੁੱਖ ਲਗਾਉਣ ਵਰਗੀਆਂ ਮੁਹਿੰਮਾਂ ਨੂੰ ਅਪਣਾਉਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ | ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਬਹੁਤ ਜ਼ਰੂਰੀ ਦੱਸਦੇ ਹੋਏ, ਉਨ੍ਹਾਂ ਨੇ ਕਿ੍ਸ਼ੀ ਵਿਗਿਆਨ ਕੇਂਦਰ, ਆਈ. ਸੀ. ਏ.ਆਰ-ਸੀ. ਆਈ. ਪੀ. ਐੱਚ. ਈ. ਟੀ ਅਤੇ ਨਾਬਾਰਡ ਦੇ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਟੀਮ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ | ਪ੍ਰੋਗਰਾਮ ਦੇ ਅੰਤ ਵਿਚ, ਕਿਸਾਨਾਂ ਨੂੰ ਵੱਖ-ਵੱਖ ਕਿਸਮਾਂ ਦੇ ਪੌਦੇ ਵੰਡੇ ਗਏ, ਜਿਨ੍ਹਾਂ ਵਿਚ ਫਲਦਾਰ, ਛਾਂਦਾਰ ਅਤੇ ਅÏਸ਼ਧੀ ਪੌਦੇ ਸ਼ਾਮਲ ਸਨ |
ਪਿਛਲੀ ਖ਼ਬਰ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਭਾਜਪਾ ਨੇ ਪਿੰਡ ਬਿਸ਼ਨਪੁਰਾ 'ਚ ਕੈਂਪ ਅਗਲੀ ਖ਼ਬਰ ਮਾੜੇ ਬਿਜਲੀ ਪ੍ਰਬੰਧਾਂ ਦੇ ਚੱਲਦੇ ਤਿੰਨ ਪਿੰਡਾਂ ਦੇ ਖਪਤਕਾਰਾਂ ਨੇ ਪਾਵਰਕਾਮ ਦੀ ਸਬ ਡਵੀਜ਼ਨ 'ਚ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।