04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਅਰੁਣ ਨਾਰੰਗ ਨੇ ਪਿੰਡ ਪੰਜਾਵਾ ਮਾਡਲ 'ਚ ਸੜਕ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 21-06-2025
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲ਼ੋਂ ਅੱਜ ਹਲਕੇ ਦੇ ਪਿੰਡ ਪੰਜਾਵਾ ਮਾਡਲ ਵਿਖੇ ਢਾਣੀ ਉਸਮਾਨ ਖੇੜੀਆ ਵਾਲੀ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਮੁੱਖ ਮੰਤਰੀ ਦੇ ਸਹਿਯੋਗ ਨਾਲ ਹਲਕੇ 'ਚ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ | ਇਸ ਪਿੰਡ ਵਿਚ ਢਾਣੀਆਂ ਨੂੰ ਜਾਂਦਾ ਇਹ ਰਸਤਾ ਬੜੇ ਲੰਬੇ ਸਮੇਂ ਤੋਂ ਕੱਚਾ ਪਿਆ ਸੀ | ਅੱਜ ਇਸ ਰਸਤੇ 'ਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ-ਇੱਕ ਕਰਕੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ | ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਉਹ ਤਾਂ ਐਵੇਂ ਹੀ ਆਪ ਪਾਰਟੀ ਦੀ ਸਰਕਾਰ ਨੂੰ ਭੰਡ ਰਹੇ ਹਨ | ਕਾਂਗਰਸ ਪਾਰਟੀ ਨੇ 50 ਸਾਲ 'ਚ ਉਤਨੇ ਕੰਮ ਨਹੀਂ ਕੀਤੇ ਜਿਤਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲ ਵਿਚ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕੱਟਾਂ ਦੇ ਖੇਤੀਬਾੜੀ ਲਈ ਅਤੇ ਆਮ ਜਨਤਾ ਨੂੰ ਬਿਜਲੀ ਸਪਲਾਈ ਦੇ ਕੇ ਰਿਕਾਰਡ ਸਥਾਪਤ ਕਰ ਦਿੱਤਾ ਹੈ | ਇਸ ਮੌਕੇ ਬਲਾਕ ਪ੍ਰਧਾਨ ਰਾਮ ਸਿੰਘ ਬਿਸ਼ਨੋਈ, ਰਣਜੀਤ ਸਿੰਘ ਸੰਧੂ, ਹਲਕਾ ਕੋਆਰਡੀਨੇਟਰ ਕੁਲਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਅਧੂਰੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਲਈ ਧੜਾਧੜ ਸੇਵਾ ਨਿਯਮ ਸੋਧਣ ਦੀ 3704 ਅਧਿਆਪਕ ਯੂਨੀਅਨ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।