04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਵਿਆਹੁਤਾ ਨੇ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਕੀਤੀ ਖ਼ੁਦਕੁਸ਼ੀ

ਅਬੋਹਰ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਵਿਆਹੁਤਾ | ਅਜੀਤ ਤਸਵੀਰ <br/> 21-06-2025
ਅਬੋਹਰ, 20 ਜੂਨ (ਵਿਵੇਕ ਹੂੜੀਆ)-ਸਥਾਨਕ ਚੰਡੀਗੜ੍ਹ ਮੁਹੱਲੇ ਦੀ ਰਹਿਣ ਵਾਲੀ ਅਤੇ ਪਟਿਆਲਾ ਵਿਚ ਵਿਆਹੀ ਇੱਕ ਅÏਰਤ ਨੇ ਮਾਨਸਿਕ ਤਣਾਅ ਕਾਰਨ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ | ਜਿਸ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ | ਸਿਵਲ ਹਸਪਤਾਲ ਅਬੋਹਰ ਤੋਂ ਬਾਅਦ ਰੈਫ਼ਰ ਕਰ ਦਿੱਤਾ ਗਿਆ ਸੀ, ਪਰ ਜਦੋਂ ਪਰਿਵਾਰ ਦੇਰ ਸ਼ਾਮ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਲੈ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਕ ਮੈਂਬਰ ਲਾਸ਼ ਨੂੰ ਹਸਪਤਾਲ ਲਿਆਉਣ ਦੀ ਬਜਾਏ ਆਪਣੇ ਘਰ ਲੈ ਗਏ | ਇਸ ਬਾਰੇ ਪਤਾ ਲੱਗਦਿਆਂ ਹੀ ਥਾਣਾ ਨੰਬਰ ਦੋ ਦੀ ਇੰਚਾਰਜ ਪ੍ਰੋਮਿਲਾ ਸਿੱਧੂ ਪੁਲਿਸ ਟੀਮ ਸਮੇਤ ਮਿ੍ਤਕ ਦੇ ਘਰ ਪਹੁੰਚੀ ਅਤੇ ਲਾਸ਼ ਨੂੰ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ | ਇੱਥੇ ਥਾਣਾ ਇੰਚਾਰਜ ਨੇ ਮਿ੍ਤਕ ਦੇ ਮਾਮੇ ਅਤੇ ਉਸ ਦੇ ਸਹੁਰੇ ਘਰ ਤੋਂ ਆਏ ਉਸ ਦੇ ਪਤੀ ਅਤੇ ਸੱਸ ਦੇ ਬਿਆਨਾਂ 'ਤੇ ਧਾਰਾ 194 ਅਧੀਨ ਕਾਰਵਾਈ ਕੀਤੀ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ | ਦੋਵਾਂ ਪਰਿਵਾਰਾਂ ਨੇ ਇਕ ਦੂਜੇ 'ਤੇ ਕੋਈ ਦੋਸ਼ ਨਹੀਂ ਲਗਾਇਆ | ਸਗੋਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਧੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ | ਜ਼ਿਕਰਯੋਗ ਹੈ ਕਿ ਮਿ੍ਤਕਾ ਚਾਰ ਧੀਆਂ ਦੀ ਮਾਂ ਸੀ ਜਿਨ੍ਹਾਂ ਨੇ ਆਪਣੀ ਮਾਂ ਨੂੰ ਗੁਆ ਦਿੱਤਾ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਵੀਨਾ ਦਾ ਵਿਆਹ ਲਗਭਗ 10 ਸਾਲ ਪਹਿਲਾਂ ਪਟਿਆਲਾ ਦੇ ਰਹਿਣ ਵਾਲੇ ਸੂਰਜ ਕੁਮਾਰ ਨਾਲ ਹੋਇਆ ਸੀ | ਵਿਆਹ ਤੋਂ ਬਾਅਦ ਉਸ ਦੇ ਘਰ ਚਾਰ ਧੀਆਂ ਪੈਦਾ ਹੋਈਆਂ | ਪਰ ਆਪਣੇ ਪਤੀ ਨਾਲ ਮਤਭੇਦਾਂ ਕਾਰਨ ਉਹ ਆਪਣੀ ਇੱਕ ਧੀ ਨਾਲ ਤਿੰਨ ਸਾਲਾਂ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਹੈ ਅਤੇ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ | ਇਸ ਸਮੱਸਿਆ ਕਾਰਨ ਉਸ ਨੇ ਕੱਲ੍ਹ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ | ਜਿਸ ਤੋਂ ਬਾਅਦ ਉਸ ਦੇ ਭਰਾ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਪਰ ਜਦੋਂ ਉਸ ਦੀ ਹਾਲਤ ਨਾਜ਼ੁਕ ਹੋ ਗਈ ਤਾਂ ਉਸ ਨੰੂ ਰੈਫ਼ਰ ਕਰ ਦਿੱਤਾ ਗਿਆ | ਰਸਤੇ ਵਿਚ ਉਸ ਦੀ ਮੌਤ ਹੋ ਗਈ |
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਅਰੁਣ ਨਾਰੰਗ ਨੇ ਪਿੰਡ ਪੰਜਾਵਾ ਮਾਡਲ 'ਚ ਸੜਕ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।