04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਫ਼ਾਜ਼ਿਲਕਾ ਦੇ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 21-06-2025
ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਅਤੇ ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿਚ ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ ਮੁਹਿੰਮ ਅਧੀਨ ਅਰਬਨ ਫ਼ਾਜ਼ਿਲਕਾ ਵਿਚ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿਚ ਡੇਂਗੂ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਜਾਗਰੂਕ ਕੀਤਾ ਗਿਆ | ਇਸ ਸਮੇਂ ਟੀਮਾਂ ਵਲ਼ੋਂ ਲਾਰਵਾ ਲੱਭ ਕੇ ਨਸ਼ਟ ਕੀਤਾ ਗਿਆ | ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕਤਾ ਨਾਲ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ | ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ ਜਾਂ ਹਰੇਕ ਹਫ਼ਤੇ ਸਾਫ਼ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ, ਬੁਖ਼ਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ,ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ੍ਹ ਵਿਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਦਿਵੇਸ਼ ਕੁਮਾਰ, ਵਿਕੀ ਕੁਮਾਰ, ਮਨਜੋਤ ਸਿੰਘ, ਸੁਖਦੇਵ ਸਿੰਘ ਅਤੇ ਬਰੀਡ ਚੈੱਕਰ ਹਾਜ਼ਰ ਸਨ |
ਪਿਛਲੀ ਖ਼ਬਰ ਅੱਜ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ ਅਗਲੀ ਖ਼ਬਰ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।