19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਔਰਤ ਦੀ ਲਾਸ਼ ਮਿਲਣ 'ਤੇ ਪਤੀ, ਸੱਸ ਸਣੇ 3 ਜਣਿਆਂ ਵਿਰੁੱਧ ਪਰਚਾ ਦਰਜ

ਅਜੀਤ ਡੈਸਕ 22-06-2025
ਜਲਾਲਾਬਾਦ, 21 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ ਪਿੰਡ ਚੱਕ ਪਾਲੀਵਾਲਾ ਉਰਫ਼ ਮੋਹਲ਼ਾ ਵਿਖੇ ਖੇਤਾਂ ਵਿਚੋਂ ਇੱਕ ਔਰਤ ਦੀ ਲਾਸ਼ ਮਿਲਣ ਤੇ ਪਤੀ, ਸੱਸ ਸਣੇ 3 ਲੋਕਾਂ ਦੇ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ-ਐਸ.ਐੱਚ.ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਾਲੀਵਾਲਾ ਵੱਲੋਂ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦੀ (ਮੁੱਦਈ) ਦੀ ਭੈਣ ਕਿਰਨਾ ਰਾਣੀ ਦੀ ਲਾਸ਼ ਪਿੰਡ ਚੱਕ ਪਾਲੀਵਾਲਾ ਉਰਫ਼ ਮੋਹਲ਼ਾ ਵਾਲਾ ਦੇ ਖੇਤ ਵਿਚੋਂ ਮਿਲੀ ਹੈ | ਜਿਸ ਤੇ ਸ਼ਿਕਾਇਤਕਰਤਾ ਦਵਿੰਦਰ ਸਿੰਘ ਦੁਆਰਾ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ ਤੇ ਥਾਣਾ ਵੈਰੋਕੇ ਵਿਖੇ ਮੁਕੱਦਮਾ ਨੰਬਰ 79 ਮਿਤੀ 20-06-2025 ਨੂੰ ਧਾਰਾ 103,3(5) ਬੀ.ਐਨ.ਐੱਸ. ਤਹਿਤ ਮਿ੍ਤਕ ਔਰਤ ਦੇ ਪਤਾ ਵਿਕਰਮ ਸਿੰਘ ਪੁੱਤਰ ਹਰਬੰਸ ਸਿੰਘ, ਸੱਸ ਬੌਬੀ ਪਤਨੀ ਹਰਬੰਸ ਸਿੰਘ ਅਤੇ ਮੰਗਲ ਸਿੰਘ ਉਰਫ਼ ਬਾਬਾ ਵਾਸੀਆਨ ਮੁਹੰਮਦ ਪੀਰਾ ਦੇ ਵਿਰੁੱਧ ਦਰਜ ਕੀਤਾ ਗਿਆ ਹੈ |
ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਕੋਰ ਪਤਨੀ ਰਮੇਸ਼ ਕੁਮਾਰ ਵਾਸੀ ਮਾਹੂਆਣਾ ਬੋਦਲਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 8 ਅਕਤੂਬਰ 2024 ਨੂੰ ਉਹ ਘਰ ਵਿਚ ਇਕੱਲੀ ਸੀ ਤਾਂ ਗੁਰਮੀਤ ਕੌਰ ਪਤਨੀ ਪ੍ਰਤਾਪ ਸਿੰਘ, ਮੰਨੂ ਪੁੱਤਰੀ ਪ੍ਰਤਾਪ ਸਿੰਘ, ਕੁਲਦੀਪ ਕੌਰ ਪਤਨੀ ਬਚਿੱਤਰ ਸਿੰਘ ਵਾਸੀ ਮਾਹੂਆਣਾ ਬੋਦਲਾਂ ਨੇ ਉਸ ਨਾਲ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ | ਪੁਲਿਸ ਨੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਹੈਰੋਇਨ ਸਮੇਤ ਇੱਕ ਵਿਅਕਤੀ ਗਿ੍ਫ਼ਤਾਰ
ਅਬੋਹਰ, 21 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਰਾਜਬੀਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਸਥਾਨਕ ਸੁਭਾਸ਼ ਨਗਰ ਸਥਿਤ ਡੇਰਾ ਸੱਚਾ ਸੌਦਾ ਨੇੜਿਓਾ ਸੋਨੂੰ ਕੁਮਾਰ ਪੁੱਤਰ ਦੀਵਾਨ ਚੰਦ ਵਾਸੀ ਸਥਾਨਕ ਅਜੀਮਗੜ੍ਹ ਨੰੂ 6 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸੱਤਾਧਾਰੀ ਧਿਰ ਦੇ ਲੋਕਾਂ ਦੀ ਦਖ਼ਲਅੰਦਾਜ਼ੀ ਕਾਰਨ ਨਗਰ ਕੌਂਸਲ ਦਾ ਕੰਮ ਹੋ ਰਿਹਾ ਹੈ ਪ੍ਰਭਾਵਿਤ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਕੌਮਾਂਤਰੀ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।