19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸੱਤਾਧਾਰੀ ਧਿਰ ਦੇ ਲੋਕਾਂ ਦੀ ਦਖ਼ਲਅੰਦਾਜ਼ੀ ਕਾਰਨ ਨਗਰ ਕੌਂਸਲ ਦਾ ਕੰਮ ਹੋ ਰਿਹਾ ਹੈ ਪ੍ਰਭਾਵਿਤ

ਅਜੀਤ ਡੈਸਕ 22-06-2025
ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਵਿਚ ਸੱਤਾਧਾਰੀ ਧਿਰ ਨਾਲ ਸਬੰਧਿਤ ਬਾਹਰੀ ਲੋਕਾਂ ਦੀ ਦਖ਼ਲਅੰਦਾਜ਼ੀ ਨੂੰ ਲੈ ਕੇ ਹੁਣ ਰਾਜਨੀਤਿਕ ਲੜਾਈ ਤੇਜ਼ ਹੋ ਗਈ ਹੈ | ਨਗਰ ਕੌਂਸਲ ਪ੍ਰਧਾਨ ਸੁਰਿੰਦਰ ਸਚਦੇਵਾ ਪਹਿਲਾਂ ਹੀ ਇਸ ਮੁੱਦੇ 'ਤੇ ਵਿਰੋਧ ਦਰਜ ਕਰਵਾ ਚੁੱਕੇ ਸਨ, ਜਦੋਂ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਸਥਿਤੀ ਨੂੰ ਗੰਭੀਰ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਫ਼ਾਜ਼ਿਲਕਾ ਦੇ ਹਲਕਾ ਇੰਚਾਰਜ ਸੰਪੂਰਨ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਬੱਬੀ ਖੋਸਾ ਨੇ ਕਿਹਾ ਕਿ ਨਗਰ ਕੌਂਸਲ ਇੱਕ ਚੁਣੀ ਹੋਈ ਸੰਸਥਾ ਹੈ ਅਤੇ ਇਸ ਦੇ ਕੰਮਾਂ ਵਿਚ ਕਿਸੇ ਵੀ ਬਾਹਰੀ ਵਿਅਕਤੀ ਦਾ ਦਖ਼ਲ ਲੋਕਤੰਤਰੀ ਪ੍ਰਕਿਰਿਆ ਦੀ ਸਿੱਧੀ ਉਲੰਘਣਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਕੁੱਝ ਲੋਕ ਆਪਣੇ ਰਾਜਨੀਤਿਕ ਹਿਤਾਂ ਦੀ ਪੂਰਤੀ ਲਈ ਨਗਰ ਕੌਂਸਲ ਦੇ ਪ੍ਰਬੰਧਕੀ ਕੰਮ ਵਿਚ ਬੇਲੋੜਾ ਦਖ਼ਲ ਅੰਦਾਜ਼ੀ ਕਰ ਰਹੇ ਹਨ | ਜਿਸ ਨਾਲ ਵਿਕਾਸ ਕਾਰਜਾਂ ਵਿਚ ਰੁਕਾਵਟ ਪੈ ਰਹੀ ਹੈ ਅਤੇ ਪਾਰਦਰਸ਼ਤਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ | ਅਕਾਲੀ ਆਗੂ ਸੰਪੂਰਨ ਸਿੰਘ ਅਤੇ ਬੱਬੀ ਖੋਸਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਦਖ਼ਲਅੰਦਾਜ਼ੀ ਬੰਦ ਨਾ ਹੋਈ ਤਾਂ ਪਾਰਟੀ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਰਸਤਾ ਵੀ ਅਪਣਾਇਆ ਜਾਵੇਗਾ | ਇਸ ਤੋਂ ਪਹਿਲਾਂ ਵੀ ਨਗਰ ਕੌਂਸਲ ਦੇ ਕਈ ਕੌਂਸਲਰਾਂ ਨੇ ਸਾਂਝੇ ਤੌਰ 'ਤੇ ਕਾਰਜਸਾਧਕ ਅਫ਼ਸਰ ਨੂੰ ਇੱਕ ਵਿਰੋਧ ਪੱਤਰ ਸੌਂਪਿਆ ਸੀ, ਜਿਸ ਵਿਚ ਬਾਹਰੀ ਦਖ਼ਲਅੰਦਾਜ਼ੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ | ਹੁਣ ਅਕਾਲੀ ਦਲ ਦੇ ਸਮਰਥਨ ਨਾਲ ਇਹ ਮੁੱਦਾ ਹੋਰ ਵੀ ਗਰਮਾ ਗਿਆ ਹੈ ਅਤੇ ਸੱਤਾਧਾਰੀ ਧਿਰ 'ਤੇ ਦਬਾਅ ਵਧਣ ਦੀ ਸੰਭਾਵਨਾ ਹੈ | ਸਥਾਨਕ ਲੋਕਾਂ ਨੇ ਵੀ ਇਸ ਮਾਮਲੇ ਵਿਚ ਚਿੰਤਾ ਪ੍ਰਗਟ ਕੀਤੀ ਹੈ ਅਤੇ ਅਪੀਲ ਕੀਤੀ ਹੈ ਕਿ ਨਗਰ ਕੌਂਸਲ ਨੂੰ ਸੁਤੰਤਰ ਤੌਰ 'ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਸ਼ਹਿਰ ਵਿਚ ਵਿਕਾਸ ਕਾਰਜ ਸੁਚਾਰੂ ਢੰਗ ਨਾਲ ਚੱਲ ਸਕਣ |
ਪਿਛਲੀ ਖ਼ਬਰ 10 ਗਰਾਮ ਹੈਰੋਇਨ ਅਤੇ 90 ਹਜ਼ਾਰ ਰੁਪਏ ਰਾਸ਼ੀ ਸਮੇਤ ਇੱਕ ਵਿਅਕਤੀ ਕਾਬੂ, ਪਰਚਾ ਦਰਜ ਅਗਲੀ ਖ਼ਬਰ ਔਰਤ ਦੀ ਲਾਸ਼ ਮਿਲਣ 'ਤੇ ਪਤੀ, ਸੱਸ ਸਣੇ 3 ਜਣਿਆਂ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।