10 ਗਰਾਮ ਹੈਰੋਇਨ ਅਤੇ 90 ਹਜ਼ਾਰ ਰੁਪਏ ਰਾਸ਼ੀ ਸਮੇਤ ਇੱਕ ਵਿਅਕਤੀ ਕਾਬੂ, ਪਰਚਾ ਦਰਜ
ਅਜੀਤ ਡੈਸਕ
22-06-2025
ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 21 (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਮਾਲ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 17 ਜੂਨ ਨੂੰ ਉਹ ਆਪਣੇ ਖੇਤ ਗੇੜਾ ਮਾਰਨ ਗਿਆ ਤਾਂ ਜਿੱਥੇ ਦੇਖਿਆ ਕਿ ਮਹਿੰਦਰ ਪ੍ਰਕਾਸ਼ ਪੁੱਤਰ ਸਤਨਾਮ ਦਾਸ ਵਾਸੀ ਸਜਰਾਣਾ, ਹਰਚਰਨ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਢਾਣੀ ਮੰਮੂ ਖੇੜਾ, ਜੋਬਨਪ੍ਰੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਢਾਣੀ ਮੰਮੂ ਖੇੜਾ ਅਤੇ ਕੁਲਬੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮੰਮੂ ਖੇੜਾ ਹੱਥਾਂ ਵਿਚ ਹਥਿਆਰ ਫੜ ਕੇ ਉਸ ਵਲ਼ੋਂ ਬੀਜੀ ਮੂੰਗੀ ਦੀ ਫ਼ਸਲ ਨੂੰ ਵਾਹ ਰਿਹਾ ਸੀ | ਜਦ ਉਸ ਵਲ਼ੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਲਬੀਰ ਸਿੰਘ ਨੇ ਕਿਹਾ ਕਿ ਅੱਜ ਇਸ ਨੂੰ ਸੁੱਕਾ ਨਹੀਂ ਜਾਣ ਦੇਣਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ ਇੱਕ ਕਾਬੂ
ਫ਼ਾਜ਼ਿਲਕਾ, 21 (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ 15 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਬਿਸ਼ਨ ਰਾਮ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਅਰਨੀਵਾਲਾ 'ਤੇ ਡੱਬਵਾਲੀ ਰੋਡ ਨੂੰ ਜਾ ਰਹੇ ਸਨ ਤਾਂ ਪੁਰਾਣੀ ਕਾਟਨ ਫ਼ੈਕਟਰੀ ਕੋਲ ਸ਼ਿੰਦਾ ਸਿੰਘ ਉਰਫ਼ ਛਿੰਦੀ ਪੁੱਤਰ ਮਲਕੀਤ ਸਿੰਘ ਵਾਸੀ ਟਿੱਬਾ ਬਸਤੀ ਅਰਨੀਵਾਲਾ ਦੇ ਖੱਬੇ ਹੱਥ ਵਿਚ 15 ਗਰਾਮ ਹੈਰੋਇਨ ਪਕੜੀ ਹੋਈ ਸੀ | ਜਿਸ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |