ਅਬੋਹਰ, 21 ਜੂਨ (ਤੇਜਿੰਦਰ ਸਿੰਘ ਖ਼ਾਲਸਾ)-ਕੇਂਦਰ ਸਰਕਾਰ ਵਲ਼ੋਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਐਫ.ਸੀ.ਆਈ. ਪੰਜਾਬ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਜਿਸ ਤਹਿਤ ਉਨ੍ਹਾਂ ਬੀਤੇ ਦਿਨੀਂ ਚੰਡੀਗੜ੍ਹ ਵਿਚ ਆਪਣਾ ਅਹੁਦਾ ਸੰਭਾਲ ਲਿਆ | ਇਸ ਦੌਰਾਨ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਬੁਰਜ ਮੁਹਾਰ ਕਾਲੋਨੀ ਦੇ ਸਰਪੰਚ ਅਤੇ ਬਾਰ ਐਸੋਸੀਏਸ਼ਨ ਅਬੋਹਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਨਦੀਪ ਸਿੰਘ ਬੱਬੂ ਧਾਲੀਵਾਲ, ਜਗਦੇਵ ਬਰਾੜ, ਰਜਿੰਦਰ ਕੰਬੋਜ ਜ਼ਿਲ੍ਹਾ ਉਪ ਪ੍ਰਧਾਨ, ਬੀਬੀ ਰਜਿੰਦਰ ਕੌਰ ਹਲਕਾ ਇੰਚਾਰਜ ਬੱਲੂਆਣਾ, ਚੰਦਰ ਕੰਬੋਜ ਸਰਪੰਚ ਆਦਿ ਨੇ ਚੰਡੀਗੜ੍ਹ ਪਹੁੰਚ ਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ | ਇਸ ਮੌਕੇ ਅਬੋਹਰ ਕਾਂਗਰਸ ਦੇ ਦਿਹਾਤੀ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੌਲਤਪੁਰਾ, ਅਬੋਹਰ ਸ਼ਹਿਰ ਦੇ ਬਲਾਕ ਪ੍ਰਧਾਨ ਸੁਭਾਸ਼ ਬਾਘਲਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ, ਉਪ ਪ੍ਰਧਾਨ ਸੁਧੀਰ ਭਾਦੂ, ਘਨਸ਼ਾਮ ਪੰਜਕੋਸੀ ਆਦਿ ਲੀਡਰਸ਼ਿਪ ਵੀ ਹਾਜ਼ਰ ਸੀ |