01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਰਾਸ਼ਟਰੀ ਪੋਸ਼ਣ ਹਫ਼ਤੇ ਤਹਿਤ ਪੌਸ਼ਟਿਕ ਖ਼ੁਰਾਕ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 02-09-2025
ਅਬੋਹਰ ,1 ਸਤੰਬਰ(ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਅਬੋਹਰ ਵਿਚ 1 ਸਤੰਬਰ ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਸੁਰੇਸ਼ ਕੰਬੋਜ ਨੇ ਕਿਹਾ ਕਿ ਚੰਗੀ ਖ਼ੁਰਾਕ ਤੰਦਰੁਸਤ ਤੇ ਸਿਹਤਮੰਦ ਜੀਵਨ ਦਾ ਆਧਾਰ ਹੁੰਦੀ ਹੈ ਪਰ ਗੈਰ ਸਿਹਤਮੰਦ ਭੋਜਨ ਦੀ ਵਰਤੋਂ ਵੱਧ ਹੋਣ ਕਾਰਨ ਗੈਰ ਸੰਚਾਰੀ ਬਿਮਾਰੀਆਂ ਵੱਧ ਰਹੀਆਂ ਹਨ | ਇਸ ਲਈ ਜ਼ਰੂਰੀ ਹੈ ਕਿ ਅਜਿਹੇ ਭੋਜਨ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇ ਤੇ ਪੌਸ਼ਟਿਕ ਸੰਤੁਲਿਤ ਭੋਜਨ ਦੀ ਵਰਤੋਂ ਕੀਤੀ ਜਾਵੇ | ਮੈਡੀਕਲ ਸਪੈਸ਼ਲਿਸਟ ਡਾਕਟਰ ਸਵਪਨਿਲ ਨੇ ਦੱਸਿਆ ਕਿ ਗਰਭਵਤੀਆਂ ਨੂੰ ਪੌਸ਼ਟਿਕ ਆਹਾਰ ਦੀ ਵਰਤੋਂ ਵਧੇਰੇ ਕਰਨੀ ਚਾਹੀਦੀ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ | ਮਿੱਠੇ ਭੋਜਨ ਤੇ ਤਰਲ ਪਦਾਰਥਾਂ ਦਾ ਨਿਯਮਤ ਸੇਵਨ ਮੋਟਾਪੇ ਅਤੇ ਦੰਦਾਂ ਦੀਆਂ ਸਮੱਸਿਆਵਾਂ ਦੇ ਜੋਖ਼ਮ ਨੂੰ ਵਧਾਉਂਦਾ ਹੈ | ਇਸ ਤੋਂ ਇਲਾਵਾ ਜੱਚਾ-ਬੱਚਾ ਸਿਹਤ ਸੰਬੰਧੀ ਉਨ੍ਹਾਂ ਨੇ ਕਿਹਾ ਕਿ ਨਵ ਜੰਮੇ ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਆਉਣਾ ਚਾਹੀਦਾ ਹੈ | ਦਿਨੇਸ਼ ਕੁਮਾਰੀ ਤੇ ਲਖਵਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਪੋਸ਼ਣ ਪਖਵਾੜਾ ਬਿਹਤਰ ਜੀਵਨ ਲਈ ਸਹੀ ਖਾਓ ਦੀ ਥੀਮ ਨਾਲ ਮਨਾਇਆ ਜਾ ਰਿਹਾ ਹੈ | ਇਹ ਥੀਮ ਸੰਤੁਲਿਤ ਖ਼ੁਰਾਕ ਅਪਣਾਉਣ, ਭੋਜਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਪ੍ਰੋਸੈਸਡ ਭੋਜਨਾਂ ਨੂੰ ਘਟਾਉਣ ਅਤੇ ਲੰਬੇ ਸਮੇਂ ਦੀ ਸਿਹਤ ਲਈ ਕੁ ਪੋਸ਼ਣ ਅਤੇ ਜੀਵਨ ਸ਼ੈਲੀ ਨਾਲ ਸਬੰਧਿਤ ਬਿਮਾਰੀਆਂ ਦੋਵਾਂ ਨੂੰ ਰੋਕਣ ਦੀ ਮਹੱਤਤਾ 'ਤੇ ਜ਼ੋਰ ਦਿੰਦਾ ਹੈ | ਇਸ ਮੌਕੇ ਡਿੰਪਲ, ਸ਼ਿਮਲਾ, ਸੁਰਿੰਦਰ ਕੌਰ, ਸੀਮਾ ਤੇ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰਾਂ ਹੜ੍ਹ ਪੀੜਤ ਇਲਾਕਿਆਂ ਨੂੰ ਪੈਕੇਜ ਜਾਰੀ ਕਰਨ - ਡਾ. ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।