04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦਾ ਕਿਸਾਨਾਂ ਨੂੰ ਪ੍ਰਤੀ ਏਕੜ 80 ਹਜ਼ਾਰ ਤੇ ਮਿ੍ਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਦਿੱਤੇ ਜਾਣ-ਕਾਮਰੇਡ ਜਤਿੰਦਰ ਪਾਲ

ਅਜੀਤ ਡੈਸਕ 22-09-2025
ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)- ਸੀ.ਪੀ.ਆਈ. ਐਮ ਜ਼ਿਲ੍ਹਾ ਕਮੇਟੀ ਫ਼ਾਜ਼ਿਲਕਾ ਦੀ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕਾਮਰੇਡ ਮੋਹਨ ਲਾਲ ਪੈਚਾਂ ਵਾਲੀ ਜ਼ਿਲ੍ਹਾ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੀ.ਪੀ.ਆਈ. ਐਮ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਜਤਿੰਦਰਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਭਾਰੀ ਆਰਥਿਕ ਨੁਕਸਾਨ ਦੀ ਜਲਦ ਭਰਪਾਈ ਕਰੇ ਤੇ ਮਿ੍ਤਕਾ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ | ਕਾਮਰੇਡ ਜਤਿੰਦਰ ਪਾਲ ਨੇ ਕਿਹਾ ਕਿ ਕਿਸਾਨਾਂ ਨੂੰ 80 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਮਜ਼ਦੂਰਾਂ ਨੂੰ ਵੀ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ, ਕਾਮਰੇਡ ਜਤਿੰਦਰਪਾਲ ਨੇ ਕਿਹਾ ਇਹ ਹੜ੍ਹ ਕੁਦਰਤੀ ਕਰੋਪੀ ਘੱਟ ਤੇ ਸਰਕਾਰਾਂ ਦੀ ਲਾਪਰਵਾਹੀ ਦਾ ਨਤੀਜਾ ਹੈ | ਇਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੋਨੋਂ ਬਰਾਬਰ ਦੇ ਜ਼ਿੰਮੇਵਾਰ ਹਨ | ਕਾਮਰੇਡ ਜਤਿੰਦਰ ਪਾਲ ਨੇ ਪਾਰਟੀ ਕਾਰਕੁਨ ਮੈਂਬਰਾਂ ਤਹਿਸੀਲ ਕਮੇਟੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਵੇ | ਮੀਟਿੰਗ ਦੇ ਫ਼ੈਸਲੇ ਪੈੱ੍ਰਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਕਾਮਰੇਡ ਕਾਲੂ ਰਾਮ ਪੰਜਾਵਾ ਨੇ ਕਿਹਾ ਕਿ ਨੌਜਵਾਨ ਭਾਰਤ ਸਭਾ ਦਾ ਸ਼ਤਾਬਦੀ ਸਮਾਰੋਹ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੀ 46ਵੀਂ ਵਰ੍ਹੇਗੰਢ 3 ਨਵੰਬਰ ਨੂੰ ਕੌਮੀ ਪੱਧਰ 'ਤੇ ਮਨਾਈ ਜਾਵੇਗੀ | ਇਹ ਸਮਾਰੋਹ ਦੇਸ਼ ਦੇ ਨੌਜਵਾਨਾਂ ਨੂੰ ਸਾਮਰਾਜਵਾਦੀ ਅਤੇ ਫ਼ਿਰਕਾਪ੍ਰਸਤ ਸ਼ਕਤੀਆਂ ਵਿਰੁੱਧ ਲੜਨ ਤੇ ਬਿਹਤਰ ਭਵਿੱਖ ਲਈ ਕੰਮ ਕਰਨ ਵਾਸਤੇ ਪ੍ਰੇਰਤ ਕਰੇਗਾ | ਸਮਾਰੋਹ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸੈਂਕੜੇ ਨੌਜਵਾਨਾ ਨੂੰ ਸ਼ਾਮਲ ਕਰਵਾਇਆ ਜਾਵੇਗਾ | ਮੀਟਿੰਗ 'ਚ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਵਣਜਾਰ ਸਿੰਘ, ਹਰਭਜਨ ਸਿੰਘ ਖੁੰਗਰ, ਗੁਰਮੀਤ ਸਿੰਘ, ਸੁਖਪਾਲ ਕੋਰ, ਰਾਜਾ ਸਿੰਘ, ਸੁਖਪਾਲ ਸਿੰਘ ਸ਼ਾਮਲ ਹੋਏ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਸੰਗਠਨ ਸਿਰਜਣ ਅਭਿਆਨ ਮੀਟਿੰਗ ਹੋਈ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜੇ੍ਹਗਾ-ਮੌਂਟੂ ਵੋਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।