ਲੱਕੜਾਂ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਅਜੀਤ ਡੈਸਕ
22-09-2025
ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
ਜਲਾਲਾਬਾਦ, 21 ਸਤੰਬਰ(ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਗੱਡੀ ਰੋਕ ਕੇ ਇਤਲਾਹ ਦਿੱਤੀ ਕਿ ਅੰਜਲੀ ਰਾਣੀ ਪਤਨੀ ਮਨੀਸ਼ ਕੁਮਾਰ ਵਾਸੀ ਬੱਲੂਆਣਾ ਨਸ਼ੀਲੀਆਂ ਗੋਲੀਆਂ ਵੇਚਣ ਦੀ ਆਦੀ ਹੈ | ਜੋ ਹੁਣ ਵੀ ਰੋਡ ਸ੍ਰੀ ਮੁਕਤਸਰ ਸਾਹਿਬ ਫਲਾਈ ਓਵਰ ਦੇ ਥੱਲੇ ਗਾਹਕਾਂ ਦਾ ਇੰਤਜ਼ਾਰ ਕਰ ਰਹੀ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |