04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 22-09-2025
ਤਲਵੰਡੀ ਭਾਈ, 21 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਪਿ੍ੰਸੀਪਲ ਪੋ੍ਰਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਾਇੰਸ ਵਿਭਾਗ ਤੇ ਐਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ 'ਨਸ਼ਿਆਂ' ਤੇ 'ਸਮਾਜਿਕ ਕੁਰਤੀਆਂ' ਨਾਲ ਸੰਬੰਧਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਸਾਇੰਸ ਵਿਭਾਗ ਦੇ ਮੁਖੀ ਪੋ੍ਰਫੈਸਰ ਮਨਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਤੋਂ ਜਾਣੂ ਕਰਵਾਉਣ ਲਈ ਡਾ. ਕਸ਼ਮੀਰ ਸਿੰਘ ਤੇ ਸੀ.ਐੱਚ.ਓ. ਸਰਬਜੀਤ ਕੌਰ ਵਲੋਂ ਭਾਸ਼ਣ ਦਿੱਤੇ ਗਏ | ਇਸ ਦੌਰਾਨ ਵਿਦਿਆਰਥੀਆਂ ਦੇ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਵਿਰੁੱਧ ਪੋਸਟਰ ਮੁਕਾਬਲੇ ਵੀ ਕਰਵਾਏ ਗਏ | ਕਾਲਜ ਪਿ੍ੰਸੀਪਲ ਪੋ੍ਰਫੈਸਰ ਰਾਜਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਸਿਹਤਮੰਦ ਖ਼ੁਸ਼ਹਾਲ ਜੀਵਨ ਜਿਊਣ ਦੀ ਪੇ੍ਰਰਨਾ ਦਿੱਤੀ ਗਈ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਸਮੇਂ ਪੋ੍ਰਫੈਸਰ ਗੁਰਪਾਲ ਸਿੰਘ, ਪੋ੍ਰਫੈਸਰ ਸਿਮਰਜੀਤ ਸਿੰਘ, ਪੋ੍ਰਫੈਸਰ ਰਮਨਦੀਪ ਕੌਰ, ਪੋ੍ਰਫੈਸਰ ਤਨਵਿੰਦਰ ਕੌਰ, ਪੋ੍ਰਫੈਸਰ ਰਾਜਵੀਰ ਕੌਰ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਲੱਕੜਾਂ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।