04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 22-09-2025
ਮਮਦੋਟ, 21 ਸਤੰਬਰ (ਸੁਖਦੇਵ ਸਿੰਘ ਸੰਗਮ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਸੜਕ 'ਤੇ ਸਥਿਤ ਗੁਰਦੁਆਰਾ ਪ੍ਰਗਟ ਸਾਹਿਬ ਪਿੰਡ ਹਾਮਦ ਵਿਖੇ ਮੱਸਿਆ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਦੌਰਾਨ ਇਲਾਕੇ ਭਰ ਦੀਆਂ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10 ਵਜੇ ਪਾਏ ਗਏ ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਦੌਰਾਨ ਰਾਗੀ, ਢਾਡੀ ਤੇ ਪ੍ਰਚਾਰਕਾਂ ਨੇ ਹਾਜ਼ਰੀ ਲਗਵਾਈ ਤੇ ਗੁਰਬਾਣੀ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਜ਼ਿਕਰਯੋਗ ਹੈ ਕਿ ਗੁਰਦੁਆਰਾ ਪ੍ਰਗਟ ਸਾਹਿਬ ਦਾ ਸਾਲਾਨਾ ਜੋੜ ਮੇਲਾ ਆਉਂਦੀ 4 ਅਕਤੂਬਰ ਨੂੰ ਇਲਾਕੇ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਸਰਬਜੀਤ ਸਿੰਘ ਬਰਾੜ ਨੇ ਬੀ. ਡੀ. ਪੀ. ਓ. ਘੱਲ ਖ਼ੁਰਦ ਵਜੋਂ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।