04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਰਬਜੀਤ ਸਿੰਘ ਬਰਾੜ ਨੇ ਬੀ. ਡੀ. ਪੀ. ਓ. ਘੱਲ ਖ਼ੁਰਦ ਵਜੋਂ ਚਾਰਜ ਸੰਭਾਲਿਆ <br/>

ਅਜੀਤ ਡੈਸਕ 22-09-2025
ਫ਼ਿਰੋਜ਼ਸ਼ਾਹ, 21 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਕੀਤੇ ਤਬਾਦਲਿਆਂ 'ਚ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬਰਾੜ ਨੂੰ ਬੀ.ਡੀ.ਪੀ.ਓ ਦਫ਼ਤਰ ਘੱਲ ਖ਼ੁਰਦ ਵਿਖੇ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਬੀ.ਡੀ.ਪੀ.ਓ. ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ ਬੀ.ਡੀ.ਪੀ.ਓ. ਸਰਬਜੀਤ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਪੰਜਾਬ ਸਰਕਾਰ ਵਲੋਂ ਆਰੰਭੇ ਗਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਵਿਚ ਬਿਨਾਂ ਕਿਸੇ ਭੇਦ-ਭਾਵ ਤੋਂ ਸਰਵਪੱਖੀ ਵਿਕਾਸ ਕਰਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ | ਇਸ ਮੌਕੇ ਬਲਾਕ ਸੁਪਰਡੈਂਟ ਸ਼ੁਸ਼ੀਲ ਕੁਮਾਰ, ਰਾਜ ਸਿੰਘ ਪਟਵਾਰੀ, ਬਲਜਿੰਦਰ ਸਿੰਘ ਜੇ.ਈ., ਕੁਲਦੀਪ ਕੌਰ ਸਟੈਨੋ, ਮਿਲਖਾ ਸਿੰਘ ਕਲਰਕ, ਪੰਚਾਇਤ ਸਕੱਤਰ ਜਗਸੀਰ ਸਿੰਘ, ਜਗਪਾਲ ਸਿੰਘ, ਦਲਬੀਰ ਸਿੰਘ, ਜੰਗੀਰ ਰਾਮ, ਖੁਸ਼ਵਿੰਦਰ ਸਿੰਘ, ਸਿਮਰਨਜੀਤ ਸਿੰਘ, ਜਗਦੀਪ ਸਿੰਘ, ਨਿਰਮਲ ਸਿੰਘ, ਜਗਜੀਤ ਸਿੰਘ, ਹਰਦੀਪ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ ਸਮੇਤ ਸਮੂਹ ਸਟਾਫ਼, ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਸਰਪੰਚ ਉਗੋਕੇ, ਸੁਖਪ੍ਰੀਤ ਸਿੰਘ ਘੱਲ ਖ਼ੁਰਦ, ਰਾਜਿੰਦਰ ਸਿੰਘ ਸਰਪੰਚ ਵਲੂਰ, ਹਰਮਨ ਭੰਬਾ ਲੰਡਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਵੰਡਿਆ 200 ਕੁਇੰਟਲ ਪਸ਼ੂਆਂ ਦਾ ਚਾਰਾ <br/> ਅਗਲੀ ਖ਼ਬਰ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।