04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਰਬੱਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਵੰਡਿਆ 200 ਕੁਇੰਟਲ ਪਸ਼ੂਆਂ ਦਾ ਚਾਰਾ <br/>

ਅਜੀਤ ਡੈਸਕ 22-09-2025
ਮੱਲਾਂਵਾਲਾ, 21 ਸਤੰਬਰ (ਗੁਰਦੇਵ ਸਿੰਘ)- ਉੱਘੇ ਸਮਾਜ ਸੇਵੀ ਤੇ ਦੁਬਈ ਦੇ ਕਾਰੋਬਾਰੀ ਡਾ. ਐੱਸ.ਪੀ. ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ ਸਰਬੱਤ ਦਾ ਭਲਾ ਟਰੱਸਟ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਆਛੀ ਕੇ, ਮਾਛੀ ਕੇ ਤੇ ਫਤਿਹਗੜ੍ਹ ਸਭਰਾਂ ਵਿਚ 200 ਕੁਇੰਟਲ ਪਸ਼ੂਆਂ ਦਾ ਚਾਰਾ (ਮੱਕੀ ਦਾ ਆਚਾਰ), ਤਰਪਾਲਾਂ, ਮੱਛਰਦਾਨੀਆਂ ਤੇ ਸੈਨੇਟਰੀ ਪੈਡ ਵੰਡੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਨਾਇਬ ਤਹਿਸੀਲਦਾਰ ਮੱਲਾਂਵਾਲਾ ਪਰਮਪਾਲ ਸਿੰਘ ਦੇਖ-ਰੇਖ ਹੇਠ ਰੀਡਰ ਗੁਰਜੀਤ ਸਿੰਘ ਤੇ ਰੋਬਿਨ ਮੱਖੂ ਪ੍ਰਸ਼ਾਸਨ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਨਾਇਬ ਤਹਿਸੀਲਦਾਰ ਪਰਮਪਾਲ ਸਿੰਘ ਵਲੋਂ ਡਾ. ਓਬਰਾਏ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਨਿਰੰਤਰ ਸੇਵਾਵਾਂ ਭੇਜਣ ਲਈ ਧੰਨਵਾਦ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਦੱਸਿਆ ਕਿ ਡਾ. ਓਬਰਾਏ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਨਿਰੰਤਰ ਸੇਵਾਵਾਂ ਭੇਜੀਆਂ ਜਾ ਰਹੀਆਂ ਹਨ ਉੱਥੇ ਟਰੱਸਟ ਵਲੋਂ ਪਸ਼ੂਆਂ ਦੇ ਚਾਰੇ ਦੀ ਵੀ ਨਿਰੰਤਰ ਸੇਵਾ ਜਾਰੀ ਹੈ | ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਮਹਾਂਵੀਰ ਸਿੰਘ, ਰਾਮ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਨੇ ਕੀਤਾ ਕੰਵਲਜੀਤ ਸਿੰਘ ਕੱਸੋਆਣਾ ਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ <br/> ਅਗਲੀ ਖ਼ਬਰ ਸਰਬਜੀਤ ਸਿੰਘ ਬਰਾੜ ਨੇ ਬੀ. ਡੀ. ਪੀ. ਓ. ਘੱਲ ਖ਼ੁਰਦ ਵਜੋਂ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।