ਫ਼ਿਰੋਜ਼ਪੁਰ, 21 ਸਤੰਬਰ (ਰਾਕੇਸ਼ ਚਾਵਲਾ)-ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਜਿੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਨਿਰੰਤਰ ਸੇਵਾ ਨਿਭਾਈ ਜਾ ਰਹੀ ਹੈ ਉਥੇ ਹੀ ਉਨ੍ਹਾਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਅੰਦਰ 2 ਗੁਰਦੁਆਰਾ ਸਾਹਿਬ ਦੀ ਉਸਾਰੀ ਅਧੀਨ ਇਮਾਰਤਾਂ ਲਈ ਡੇਢ ਲੱਖ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਬਾਬਾ ਰਾਮ ਲਾਲ ਗੁਰਦੁਆਰਾ ਸਾਹਿਬ ਵਿਖੇ ਇਮਾਰਤ ਦੇ ਲੈਂਟਰ ਲਈ ਮੁੱਖ ਸੇਵਾਦਾਰ ਬਾਬਾ ਦਿਲਬਾਗ ਸਿੰਘ ਤੇ ਬਾਬਾ ਅਵਤਾਰ ਸਿੰਘ ਨੂੰ 1 ਲੱਖ ਰੁਪਏ ਤੇ ਬਗਦਾਦੀ ਗੇਟ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪਿੰਟਾ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਉਸਾਰੀ ਅਧੀਨ ਇਮਾਰਤ ਲਈ ਭੇਟ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰਾਂ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਤੇ ਹੀਰਾ ਸੋਢੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |