ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਜੀਸਾਨ, ਲਕਸ਼ ਕੁਮਾਰ, ਹਰਗੁਨ ਨੇ ਫ਼ਾਜ਼ਿਲਕਾ ਵਿਚ ਹੋਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਦੇ ਉਮਰ ਵਰਗ 14 ਸਾਲ ਦੇ ਮੁਕਾਬਲੇ ਵਿਚ ਭਾਗ ਲੈਂਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪਿ੍ੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |