ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਪਵਨ ਕੁਮਾਰ ਪੁਲਿਸ ਪਾਰਟੀ ਸਮੇਤ ਕਾਲਾ ਟਿੱਬਾ ਿਲੰਕ ਰੋਡ 'ਤੇ ਗਸ਼ਤ ਉਪਰ ਜਾ ਰਹੇ ਸਨ | ਇਸ ਦੌਰਾਨ ਝਾੜੀਆਂ ਨੇੜੇ ਇਕ ਵਿਅਕਤੀ ਖੜ੍ਹਾ ਸੀ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਹੱਥ 'ਚ ਫੜੀ ਵਸਤੂ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਪੰਜ ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਵਿਕਰਮ ਉਰਫ਼ ਵਿਕੀ ਪੁੱਤਰ ਪੂਰਨ ਚੰਦ ਵਾਸੀ ਸਥਾਨਕ ਅਜ਼ੀਮਗੜ੍ਹ ਨਗਰ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |