09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸਰਵੇ ਦੀ ਸ਼ੁਰੂਆਤ <br/>

ਅਜੀਤ ਡੈਸਕ 23-09-2025
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)- ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਅਤੇ ਮੈਡਮ ਰੁਚੀ ਸਵਪਨ ਸ਼ਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਦੇਖ-ਰੇਖ ਹੇਠ, ਮਿਤੀ 23.09.2025 ਤੋਂ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਰਵੇ ਰਾਹੀਂ ਲੋਕਾਂ ਦੇ ਹੋਏ ਨੁਕਸਾਨ ਦਾ ਵੇਰਵਾ ਇਕੱਠਾ ਕੀਤਾ ਜਾਵੇਗਾ, ਜਿਸ ਵਿਚ ਘਰਾਂ ਦੇ ਡੁੱਬਣ, ਪਸ਼ੂਆਂ ਦੀ ਮੌਤ, ਖੇਤਾਂ ਦੇ ਨੁਕਸਾਨ ਤੇ ਹੋਰ ਜਾਨੀ-ਮਾਲੀ ਹਾਨੀਆਂ ਦਾ ਜਾਇਜ਼ਾ ਲਿਆ ਜਾਵੇਗਾ | ਇਹ ਸਰਵੇ 23 ਸਤੰਬਰ ਤੋਂ 30 ਸਤੰਬਰ ਤੱਕ ਲਗਾਤਾਰ ਜਾਰੀ ਰਹੇਗਾ | ਇਹ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵੱਲੋਂ 20 ਟੀਮਾਂ ਦਾ ਗਠਨ ਕੀਤਾ ਗਿਆ ਹੈ | ਹਰ ਇੱਕ ਸਰਵੇ ਟੀਮ ਵਿਚ ਜੱਜ, ਕੋਰਟ ਦਾ ਸਟਾਫ਼, ਪੈਨਲ ਵਕੀਲ, ਪੈਰਾ ਲੀਗਲ ਵਲੰਟੀਅਰ, ਸਰਪੰਚ, ਪੰਚਾਇਤ ਦੇ ਮੈਂਬਰ ਅਤੇ ਐਨ.ਜੀ.ਓ. ਟੀਮ ਸ਼ਾਮਿਲ ਹਨ | ਮੈਡਮ ਰੁਚੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਸਰਵੇ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪ੍ਰਭਾਵਿਤ ਪਰਿਵਾਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਜਾਵੇ | ਇਸ ਤੋਂ ਇਲਾਵਾ ਡੀ.ਐਲ.ਐੱਸ.ਏ. ਫ਼ਾਜ਼ਿਲਕਾ ਵੱਲੋਂ ਹੈਲਪ ਡੈਸਕ ਤੇ ਕਾਨੂੰਨੀ ਸਹਾਇਤਾ ਕੈਂਪ ਵੀ ਲਗਾਏ ਜਾਣਗੇ | ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਤੇ ਸਲਾਹ ਲਈ ਟੋਲ-ਫਰੀ ਨੰਬਰ 15100 ਜਾਂ ਡੀ.ਐਲ.ਐੱਸ.ਏ. ਫ਼ਾਜ਼ਿਲਕਾ ਦੇ ਦਫ਼ਤਰ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਅਬੋਹਰ ਕੋਰਟ ਕੰਪਲੈਕਸ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਹੰਡਿਆਇਆ ਵਿਖੇ ਛਿਮਾਹੀ ਮੇਲਾ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।