ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)-ਸਬ-ਡਿਵੀਜ਼ਨ ਦੇ ਪਿੰਡ ਬਜੀਦਪੁਰ ਕੱਟਿਆਂਵਾਲੀ ਦੇ ਰਹਿਣ ਵਾਲੇ ਇੱਕ ਮਿਸਤਰੀ ਦੀ ਬੀਤੀ ਦੇਰ ਸ਼ਾਮ ਟਰਾਲੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ | ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਜਗਦੀਸ਼ ਉਰਫ਼ ਬਬਲੂ ਪੁੱਤਰ ਬਨ੍ਹਵਾਰੀ ਲਾਲ ਵਾਸੀ ਪਿੰਡ ਬਜੀਦਪੁਰ ਕੱਟਿਆਂਵਾਲੀ ਜੋ ਕਿ ਪਿੰਡ ਕੁਹਾੜਿਆਂ ਵਾਲੀ 'ਚ ਚਿਣਾਈ ਦਾ ਕੰਮ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ 'ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ | ਪਿੰਡ ਝੁੰਮਿਆਂਵਾਲੀ ਨੇੜੇ ਇੱਕ ਟਰਾਲੀ ਨਾਲ ਉਸ ਦੀ ਟੱਕਰ ਟੱਕਰ ਹੋ ਗਈ | ਹਾਦਸੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ | ਆਸ-ਪਾਸ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ | ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਘਟਨਾ ਦੀ ਜਾਣਕਾਰੀ ਮਿਲਦੇ ਹੀ ਮਿ੍ਤਕ ਦੇ ਪਰਿਵਾਰ ਵਾਲੇ ਸਰਕਾਰੀ ਹਸਪਤਾਲ ਪਹੁੰਚੇ ਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ | ਮਾਮਲੇ ਦੀ ਸੂਚਨਾ ਖੂਈ ਖੇੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ |