21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫੂਕਣਗੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ - ਜਸਕਰਨ ਸਿੰਘ <br/>

ਅਜੀਤ ਡੈਸਕ 17-10-2025
ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-1158 ਸਹਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਫ਼ਰੰਟ ਦੇ ਜ਼ਿਲ੍ਹਾ ਆਗੂਆਂ ਨੇ ਫ਼ਾਜ਼ਿਲਕਾ ਵਿਖੇ ਮੀਟਿੰਗ ਕਰਨ ਉਪਰੰਤ ਐਲਾਨ ਕੀਤਾ ਹੈ ਕਿ ਉਹ ਸਮੁੱਚੇ ਪੰਜਾਬ ਵਿਚ ਫ਼ਰੰਟ ਵੱਲੋਂ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਦੇ ਘਰਾਂ ਅੱਗੇ ਆਉਂਦੀ 18 ਅਕਤੂਬਰ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਲੜੀ ਵਜੋਂ ਫ਼ਾਜ਼ਿਲਕਾ ਵਿਖੇ ਵੀ ਹਲਕਾ ਵਿਧਾਇਕ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਣਗੇ | ਜਾਣਕਾਰੀ ਦਿੰਦਿਆਂ ਪ੍ਰੋਫੈਸਰ ਜਸਕਰਨ ਸਿੰਘ ਨੇ ਕਿਹਾ ਕਿ ਅਦਾਲਤੀ ਫ਼ੈਸਲੇ ਦੇ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਅਜੇ ਤੱਕ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨ ਦੇ ਰੁਜ਼ਗਾਰ ਸੁਰੱਖਿਅਤ ਕਰਨ ਲਈ ਪੁਨਰ ਵਿਚਾਰ ਜਾਚਿਆ ਦਾਇਰ ਨਹੀਂ ਕੀਤੀ | ਪੰਜਾਬ ਸਰਕਾਰ ਪਿਛਲੇ ਛੇ ਮਹੀਨਿਆਂ ਤੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਪਟੀਸ਼ਨ ਦਾਇਰ ਕਰਨ ਦੇ ਲਾਰੇ ਲਾ ਰਹੀ ਹੈ ਪਰ ਅਜੇ ਤੱਕ ਉਸ ਵੱਲੋਂ ਕੋਈ ਸੁਹਿਰਦ ਕਾਰਵਾਈ ਨਹੀਂ ਕੀਤੀ ਗਈ | ਪ੍ਰੋਫੈਸਰ ਰਜੀਵ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਵੱਡੇ- ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪਰ ਹਕੀਕਤ ਇਹ ਹੈ ਕਿ ਆਪ ਸਰਕਾਰ ਉਚੇਰੀ ਸਿੱਖਿਆ 'ਤੇ ਸਰਕਾਰੀ ਕਾਲਜਾਂ ਨੂੰ ਤਬਾਹ ਕਰਨ ਦੀ ਨੀਤੀ ਅਪਣਾ ਰਹੀ ਹੈ | ਇਸ ਮੌਕੇ ਇਕੱਤਰ ਪ੍ਰੋਫੈਸਰਾਂ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਦੀ ਨਲਾਇਕੀ ਕਰਕੇ ਉਨ੍ਹਾਂ ਦੇ ਤਿਉਹਾਰ ਤੇ ਖ਼ੁਸ਼ੀਆਂ ਮਾਤਮ 'ਚ ਬਦਲ ਰਹੇ ਹਨ ਜਿੱਥੇ ਗ਼ਰੀਬ ਵਿਦਿਆਰਥੀਆਂ ਲਈ ਸਸਤੀ ਸਰਕਾਰੀ ਸਿੱਖਿਆ ਦੇ ਰਾਹ ਬੰਦ ਹੋ ਰਹੇ ਹਨ ਉੱਥੇ ਸਭ ਤੋਂ ਵੱਧ ਪੜ੍ਹਨ ਲਿਖਣ ਤੋਂ ਬਾਅਦ ਵੀ ਸਰਕਾਰ ਦੀ ਨਲਾਇਕੀ ਕਾਰਨ ਉਨ੍ਹਾਂ ਦਾ ਰੁਜ਼ਗਾਰ ਖੁੱਸ ਜਾਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਉਹ ਤਿਉਹਾਰਾਂ ਮੌਕੇ ਵੀ ਇਸ ਪ੍ਰਦਰਸ਼ਨ ਦੌਰਾਨ ਕਾਲਾ ਲਿਬਾਸ ਪਾਉਣਗੇ ਤੇ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕਣਗੇ | ਜੇਕਰ ਫਿਰ ਵੀ ਸਰਕਾਰ ਸਾਡੀ ਮੰਗ ਉੱਤੇ ਕੋਈ ਗ਼ੌਰ ਨਹੀਂ ਕਰਦੀ ਤਾਂ ਆਉਂਦੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਲਾਧੂਕਾ ਵਿਖੇ ਪਹੁੰਚ ਕੇ ਕੀਤੀ ਮੁਆਵਜ਼ਾ ਰਾਸ਼ੀ ਦੀ ਵੰਡ ਅਗਲੀ ਖ਼ਬਰ ਦੋ ਬੱਚਿਆਂ ਦੇ ਪਿਤਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।