21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਸਵਨਾ ਨੇ ਪਿੰਡ ਲਾਧੂਕਾ ਵਿਖੇ ਪਹੁੰਚ ਕੇ ਕੀਤੀ ਮੁਆਵਜ਼ਾ ਰਾਸ਼ੀ ਦੀ ਵੰਡ

ਅਜੀਤ ਡੈਸਕ 17-10-2025
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹੜ੍ਹਾਂ ਪੀੜਤ ਲੋਕਾਂ ਨਾਲ ਦੀਵਾਲੀ ਤੋਂ ਪਹਿਲਾ-ਪਹਿਲਾਂ ਮੁਆਵਜ਼ਾ ਰਾਸ਼ੀ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਬੀਤੇ ਦਿਨੀਂ ਪੂਰਾ ਕਰਦਿਆਂ ਮੁਆਵਜ਼ਾ ਵੰਡ ਦੇ ਪਹਿਲੇ ਫ਼ੇਜ਼ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤੇ ਲਗਾਤਾਰ ਇਹ ਮੁਆਵਜ਼ਾ ਵੰਡ ਦੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਰੇਕ ਹੜ੍ਹ ਪੀੜਤ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਮਿਲ ਨਹੀਂ ਜਾਂਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਲਾਧੂਕਾ ਵਿਖੇ ਪਹੁੰਚ ਕੇ ਮੁਆਵਜ਼ਾ ਰਾਸ਼ੀ ਦੀ ਵੰਡ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਲਾਧੂਕਾ, ਲਖੇ ਕੇ ਹਿਠਾੜ, ਬਹਿਕ ਹਸਤਾ ਹਿਠਾੜ, ਪਟੀ ਪੂਰਨ ਤੇ ਮੁਰਾਦ ਵਾਲਾ ਭੋਮਗੜ ਦੇ ਹੜ੍ਹ ਪੀੜਤਾਂ ਨੂੰ ਮਨਜ਼ੂਰੀ ਪੱਤਰ ਦਿੱਤੇ ਗਏ | ਵਿਧਾਇਕ ਸਵਨਾ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬੀਤੇ ਦਿਨੀਂ ਫ਼ਾਜ਼ਿਲਕਾ ਵਿਖੇ ਪਹੁੰਚ ਕੇ ਮੁਆਵਜ਼ਾ ਰਾਸ਼ੀ ਦੀ ਵੰਡ ਦੀ ਸ਼ੁਰੂਆਤ ਕਰਵਾਈ ਸੀ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੌਰਾਨ ਵੀ ਲੋਕਾਂ ਨੂੰ ਰਾਹਤ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਗਈ, ਉਨ੍ਹਾਂ ਖ਼ੁਦ ਲੋਕਾਂ ਨੂੰ ਰਾਹਤ ਸਮਗਰੀ, ਰਾਸ਼ਨ ਕਿੱਟਾਂ, ਕੈਟਲ ਫੀਡ ਤੇ ਹਰਾ ਚਾਰਾ ਦੀ ਵੰਡ ਕੀਤੀ ਤੇ ਮੁਸ਼ਕਿਲ ਸਮੇਂ ਵਿਚ ਲੋਕਾਂ ਦੇ ਨਾਲ ਖੜੇ ਸਨ | ਉਨ੍ਹਾਂ ਕਿਹਾ ਕਿ ਹੜ੍ਹਾਂ ਸਮੇਂ ਪੂਰਾ ਪ੍ਰਸ਼ਾਸਕੀ ਅਮਲਾ 'ਤੇ ਉਹ ਖ਼ੁਦ ਵੀ ਲਗਾਤਾਰ ਪਿੰਡਾਂ ਵਿਚ ਰਹੇ ਸਨ ਤਾਂ ਜੋ ਲੋਕਾਂ ਨਾਲ ਔਖੇ ਸਮੇਂ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜਿਆ ਜਾ ਸਕੇ | ਵਿਧਾਇਕ ਸਵਨਾ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਜੋ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇੰਨੀ ਜਲਦੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਰਾਸ਼ੀ ਵਧਾਉਂਦਿਆਂ 6800 ਰੁਪਏ ਪ੍ਰਤੀ ਏਕੜ ਤੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ, ਮਕਾਨਾਂ ਦੇ ਹੋਏ ਨੁਕਸਾਨ, ਪਸ਼ੂ ਪਾਲਕਾਂ ਦੇ ਪਸ਼ੂ ਧਨ ਆਦਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਵੀ ਹੜ੍ਹ ਪੀੜਤਾਂ ਨਾਲ ਖੜੀ ਸੀ ਤੇ ਹੁਣ ਵੀ ਹਰ ਪੱਖੋਂ ਖੜੇਗੀ |
ਪਿਛਲੀ ਖ਼ਬਰ ਅਬੋਹਰ ਮੰਡੀ ਝੋਨੇ ਦੀ ਕਾਟ ਲਈ ਹੋਈ ਬਦਨਾਮ : ਸੁਸ਼ੀਲ ਸਿਆਗ <br/> ਅਗਲੀ ਖ਼ਬਰ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫੂਕਣਗੇ ਪੰਜਾਬ ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।