ਮੰਡੀ ਅਰਨੀਵਾਲਾ, 16 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਅਰਨੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਦੇ ਵਾਇਸ ਪ੍ਰਧਾਨ ਕਿਰਪਾਲ ਸਿੰਘ ਦੀ ਅਗਵਾਈ ਹੇਠ ਗੁਲ੍ਹਾਟੀ ਸਵੀਟ ਹਾਊਸ ਅਰਨੀਵਾਲਾ ਵਿਖੇ ਹੋਈ | ਬਲਾਕ ਸਕੱਤਰ ਓਮ ਪ੍ਰਕਾਸ਼ ਨੇ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਾਰੇ ਸਾਥੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਗੁਰਪੁਰਬ ਦੀਆ ਵਧਾਈਆਂ ਦਿੱਤੀਆਂ ਤੇ ਸਾਰੇ ਸਾਥੀਆਂ ਵਲੋਂ ਆਯੁਰਵੈਦ ਦੇ ਪਿਤਾਮਾ ਧੰਨਵਤਰੀ ਦਾ ਜਨਮ ਦਿਹਾੜਾ ਮਨਾਇਆ ਗਿਆ ਤੇ ਉਨ੍ਹਾਂ ਦੀ ਆਰਤੀ ਕੀਤੀ ਗਈ | ਬਲਾਕ ਦੇ ਕੈਸ਼ੀਅਰ ਵਿਜੇ ਕੁਮਾਰ ਗੂੰਬਰ ਨੇ ਮੀਟਿੰਗ 'ਚ ਹਾਜ਼ਰ ਸਾਰੇ ਸਾਥੀਆਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਕਰਨ ਲਈ ਕਿਹਾ | ਬਲਾਕ ਦੇ ਪੈ੍ਰੱਸ ਸਕੱਤਰ ਗੁਰਭੇਜ ਸਿੰਘ ਕੰਧ ਵਾਲਾ ਹਾਜ਼ਰ ਖਾਂ ਨੇ ਸਾਰੇ ਸਾਥੀਆਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਕਿਹਾ |