ਬੱਲੂਆਣਾ, 16 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪਿ੍ੰਸੀਪਲ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਸਾਇੰਸ ਤੇ ਗਣਿਤ ਮੇਲਾ ਲਗਾਇਆ ਗਿਆ | ਮੇਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਿਰਿਆਵਾਂ ਤੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ | ਮੇਲੇ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਿਸ਼ਾ ਅਧਿਆਪਕਾ ਚਿਮਨ ਲਾਲ, ਪਰਮਜੀਤ ਕੌਰ, ਮੁਕੇਸ਼ ਕੁਮਾਰ, ਰਾਕੇਸ਼ ਕੁਮਾਰ, ਤਨੀਸ਼ਾ ਖੁਰਾਨਾ, ਮਿਸ ਪਿ੍ਆ ਤੇ ਪੂਜਾ ਨੇ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨੀ ਲਈ ਯੋਗ ਅਗਵਾਈ ਦਿੱਤੀ |