ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਸਰਕਾਰੀ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰੇਸ਼ ਕੰਬੋਜ ਦੀ ਦੇਖ-ਰੇਖ ਵਿਚ ਸਿਵਲ ਹਸਪਤਾਲ ਅਬੋਹਰ ਦੇ ਸਟਾਫ਼ ਨੂੰ ਸੀ.ਪੀ.ਆਰ. ਜਾਗਰੂਕਤਾ ਦੀ ਸਹੁੰ ਚੁਕਾਈ ਗਈ ਕਿ ਉਹ ਇਸ ਜੀਵਨ-ਬਚਾਊ ਤਕਨੀਕ ਦੀ ਜਾਣਕਾਰੀ ਹੋਰ ਲੋਕਾਂ ਤੱਕ ਪਹੁੰਚਾਉਣਗੇ | ਇਸ ਮੌਕੇ ਡਾ. ਸੁਰੇਸ਼ ਕੰਬੋਜ ਵੱਲੋਂ ਸੀ. ਪੀ. ਆਰ. ਤਕਨੀਕ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸੀ.ਪੀ.ਆਰ. ਇਕ ਐਮਰਜੈਂਸੀ ਤਕਨੀਕ ਹੈ ਜੋ ਉਸ ਸਮੇਂ ਵਰਤੀ ਜਾਂਦੀ ਹੈ ਜਦੋਂ ਕਿਸੇ ਵਿਅਕਤੀ ਦਾ ਦਿਲ ਧੜਕਣਾ ਬੰਦ ਕਰ ਦਿੰਦਾ ਹੈ ਜਾਂ ਉਹ ਸਾਹ ਲੈਣਾ ਛੱਡ ਦਿੰਦਾ ਹੈ | ਹਰੇਕ ਵਿਅਕਤੀ ਨੂੰ ਸੀ.ਪੀ.ਆਰ. ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਹਰਵਿੰਦਰ ਕੌਰ, ਟਹਿਲ ਸਿੰਘ, ਭਾਰਤ ਸੇਠੀ, ਅਮਨਦੀਪ ਸਿੰਘ, ਪਰਮਜੀਤ ਸਿੰਘ, ਦਿਨੇਸ਼ ਰਾਣੀ, ਲਖਵਿੰਦਰ ਕੌਰ ਅਤੇ ਨਰਸਿੰਗ ਸਟਾਫ਼ ਹਾਜ਼ਰ ਸਨ |