ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਪੁਰਸ਼ ਤੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ ਟਰਾਇਲ 18 ਅਕਤੂਬਰ ਨੂੰ ਸਬ-ਡਵੀਜ਼ਨ ਦੇ ਗਾਡਵਿਨ ਪਬਲਿਕ ਸਕੂਲ ਘੱਲੂ ਪਿੰਡ ਵਿਖੇ ਹੋਣਗੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਕੋਚ ਤੇ ਐਮੇਚਿਓਰ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਇਹ ਟਰਾਇਲ ਮੈਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਮੇਚਿਓਰ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਣਗੇ | ਉਨ੍ਹਾਂ ਕਿਹਾ ਕਿ ਇਹ ਟਰਾਇਲ ਮੈਚ ਸਵੇਰੇ 10 ਵਜੇ ਸ਼ੁਰੂ ਹੋਣਗੇ ਜਿਸ ਵਿਚ ਪੁਰਸ਼ ਤੇ ਮਹਿਲਾ ਖਿਡਾਰੀ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ ਦੇਣਗੇ | ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਇਸ ਟਰਾਇਲ ਵਿਚ ਚੁਣੀਆਂ ਗਈਆਂ ਮਹਿਲਾ ਖਿਡਾਰਨਾਂ ਸੂਬਾ ਪੱਧਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੀਆਂ | ਉਨ੍ਹਾਂ ਅੱਗੇ ਕਿਹਾ ਕਿ ਪੁਰਸ਼ਾਂ ਦਾ ਸੂਬਾ ਮੁਕਾਬਲਾ 24 ਤੋਂ 27 ਅਕਤੂਬਰ ਤੱਕ ਅਬੋਹਰ ਵਿਚ ਹੋਵੇਗਾ ਅਤੇ ਮਹਿਲਾਵਾਂ ਦਾ ਸੂਬਾ ਚੈਂਪੀਅਨਸ਼ਿਪ ਅਗਲੇ ਮਹੀਨੇ 4 ਤੋਂ 6 ਨਵੰਬਰ ਤੱਕ ਮਾਇਆ ਸਰਖਾਨਾ, ਬਠਿੰਡਾ ਵਿਚ ਹੋਵੇਗਾ |