ਮੰਡੀ ਅਰਨੀਵਾਲਾ, 16 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦੇ ਬੱਚਿਆਂ ਦੇ ਖੇਡ ਮੁਕਾਬਲੇ ਜ਼ਿਲ੍ਹਾ ਪੱਧਰੀ ਕਰਵਾਉਣ ਤੋਂ ਬਾਅਦ ਰਾਜ ਪੱਧਰੀ ਜੂਡੋ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਸਕੂਲ ਦੇ ਹੋਣਹਾਰ ਵਿਦਿਆਰਥੀ ਏਕਮਜੋਤ ਸਿੰਘ ਨੇ ਪੰਜਾਬ ਪੱਧਰੀ ਜੂਡੋ ਮੁਕਾਬਲੇ 'ਚ ਆਪਣੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ | ਇਹ ਮੁਕਾਬਲੇ ਬਹੁਤ ਹੀ ਰੋਮਾਂਚਕ ਰਹੇ ਤੇ ਇਨ੍ਹਾਂ ਦੀ ਦੇਖ-ਰੇਖ ਪੰਜਾਬ ਪੱਧਰੀ ਜੂਡੋ ਅਫੀਸ਼ੀਅਲ ਦੀ ਅਧਿਕਾਰਕ ਟੀਮ ਵੱਲੋਂ ਕੀਤੀ ਗਈ | ਏਕਮਜੋਤ ਸਿੰਘ ਨੇ ਆਪਣੀ ਮਿਹਨਤ ਦੁਆਰਾ ਮਾਰਗਦਰਸ਼ਨ ਨਾਲ ਇਹ ਮਾਣ ਪ੍ਰਾਪਤ ਕੀਤਾ | ਸਕੂਲ ਪਹੁੰਚਣ 'ਤੇ ਏਕਮਜੋਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਵਿਦਿਆਰਥੀ ਨੂੰ ਸਨਮਾਨਿਤ ਕਰਦਿਆਂ ਸਮੂਹ ਸਟਾਫ਼ ਵਲੋਂ ਉਸ ਨੂੰ ਤੇ ਉਸ ਦੇ ਮਾਪਿਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਐਗਜ਼ੈਕਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਏਕਮਜੋਤ ਸਿੰਘ ਦੀ ਇਹ ਜਿੱਤ ਸਾਰੇ ਰੇਡੀਐਂਟ ਪਰਿਵਾਰ ਲਈ ਮਾਣ ਦੀ ਗੱਲ ਹੈ | ਅਜਿਹੇ ਹੋਣਹਾਰ ਵਿਦਿਆਰਥੀ ਸਾਨੂੰ ਪੇ੍ਰਰਨਾ ਦਿੰਦੇ ਹਨ ਕਿ ਮਿਹਨਤ ਅਤੇ ਜਜ਼ਬੇ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ | ਪਿ੍ੰਸੀਪਲ ਸ੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ ਸਕੂਲ ਸਦਾ ਹੀ ਵਿਦਿਆਰਥੀਆਂ ਨੂੰ ਪਾਠਕ੍ਰਮ ਨਾਲ ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ, ਕਿਉਂਕਿ ਖੇਡਾਂ ਬੱਚਿਆਂ ਦੇ ਚਰਿੱਤਰ ਤੇ ਆਤਮਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੀਆਂ ਹਨ | ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਏਕਮਜੋਤ ਸਿੰਘ ਦੀ ਇਹ ਸਫਲਤਾ ਉਸ ਦੀ ਅਟੱਲ ਮਿਹਨਤ ਤੇ ਕੋਚ ਦੀ ਮਾਰਗਦਰਸ਼ਨ ਦਾ ਨਤੀਜਾ ਹੈ ਜਿਸ 'ਤੇ ਸਾਰੇ ਸਕੂਲ ਨੂੰ ਮਾਣ ਹੈ |