21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੀਬੀ ਰਾਜਿੰਦਰ ਕੌਰ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ਵੰਡਿਆ ਖੇਡਾਂ ਦਾ ਸਾਮਾਨ <br/>

ਅਜੀਤ ਡੈਸਕ 17-10-2025
ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਬੱਲੂਆਣਾ ਹਲਕੇ ਦੇ ਪਿੰਡ ਰਾਮਸਰਾ ਦੇ ਨੌਜਵਾਨ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ ਹੈ | ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਖੇਡਾਂ ਵਿਚ ਭਾਗ ਲੈਣ ਨਾਲ ਬੱਚੇ ਨਸ਼ਿਆਂ ਤੋਂ ਦੂਰ ਰਹਿੰਦੇ ਹਨ ਜਿਸ ਨਾਲ ਮਨ ਤੇ ਸਰੀਰ ਦਾ ਸਮੁੱਚਾ ਵਿਕਾਸ ਹੁੰਦਾ ਹੈ ਜਦਕਿ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜ ਕੇ ਆਪਣੇ ਪਿੰਡ ਤੇ ਦੇਸ਼ ਦਾ ਨਾਂਅ ਉੱਚਾ ਚੁੱਕ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਵੱਖ-ਵੱਖ ਖੇਡਾਂ 'ਚ ਮੋਹਰੀ ਰਿਹਾ ਹੈ ਤੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਖੇਡਾਂ ਦਾ ਸਾਮਾਨ ਵੰਡਣ ਲਈ ਪਿੰਡ ਵਾਸੀਆਂ ਅਤੇ ਨੌਜਵਾਨ ਖਿਡਾਰੀਆਂ ਨੇ ਬੀਬੀ ਰਾਜਿੰਦਰ ਕੌਰ ਦਾ ਧੰਨਵਾਦ ਕੀਤਾ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ ਵਰਿਆਮ ਖੇੜਾ, ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ, ਬਲਾਕ ਪ੍ਰਧਾਨ ਰਾਜਿੰਦਰ ਪੂਨੀਆ, ਸਾਬਕਾ ਸਰਪੰਚ ਯੋਗੇਸ਼ ਸਹਾਰਨ ਢੀਂਗਾ ਵਾਲੀ, ਸਰਪੰਚ ਗੁਰਦੇਵ ਸਿੰਘ ਖੂਈਖੇੜਾ ਰੁਕਣਪੁਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਏਕਮਜੋਤ ਸਿੰਘ ਨੇ ਪੰਜਾਬ ਪੱਧਰੀ ਜੂਡੋ ਮੁਕਾਬਲੇ 'ਚ ਚਮਕਾਇਆ ਸਕੂਲ ਦਾ ਨਾਂਅ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।