21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

ਅਜੀਤ ਡੈਸਕ 17-10-2025
ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)- ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਦੇ ਨਾਲ ਸਥਿਤ ਗੁਰਦੁਆਰਾ ਸ਼੍ਰੀ ਰਾਮਗੜ੍ਹੀਆ ਵਿਖੇ ਹਰ ਬੁੱਧਵਾਰ ਦੀ ਤਰਾਂ ਭਾਈ ਘਨੱਈਆ ਵੈਲਫੇਅਰ ਸੁਸਾਇਟੀ ਵਲ਼ੋਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ¢ ਅੱਜ ਵੀ ਡਾ. ਜੋਤੀ ਛਾਬੜਾ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਤੇ 66 ਮਰੀਜ਼ਾਂ ਦਾ ਜਾਂਚ ਕਰਕੇ, ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ¢ ਡਾ. ਜੋਤੀ ਛਾਬੜਾ ਨੇ ਕਿਹਾ ਕਿ ਆਯੁਰਵੈਦਿਕ ਇਲਾਜ ਨਾਲ ਬਿਮਾਰੀ ਜੜ੍ਹ ਤੋਂ ਖ਼ਤਮ ਹੋ ਜਾਂਦੀ ਹੈ ਅਤੇ ਇਸ ਦਾ ਕੋਈ ਸਾਈਡ ਇਫੈਕਟ ਵੀ ਨਹੀਂ ਹੁੰਦਾ ਅਤੇ ਇਸ 'ਚ ਗੰਭੀਰ ਤੋਂ ਗੰਭੀਰ ਬਿਮਾਰੀ ਦਾ ਇਲਾਜ ਸੰਭਵ ਹੈ ਤੇ ਲੋੜਵੰਦ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ¢ ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ, ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ, ਹਰਭਜਨ ਸਿੰਘ ਜੰਡੂ, ਗੁਰਮੀਤ ਸਿੰਘ ਸੱਗੂ, ਨਿਰੰਜਨ ਸਿੰਘ, ਸੀ.ਏ. ਅਮਨਦੀਪ, ਜਸਪਾਲ ਸਿੰਘ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਮੌਜੂਦ ਸਨ |

ਪਿਛਲੀ ਖ਼ਬਰ ਹਾਈ ਕੋਰਟ ਨੇ ਮੁਹਾਲੀ ਤੇ ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ ਅਗਲੀ ਖ਼ਬਰ ਬੀਬੀ ਰਾਜਿੰਦਰ ਕੌਰ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ਵੰਡਿਆ ਖੇਡਾਂ ਦਾ ਸਾਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।