04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਘਰ ਤੋਂ ਲਾਪਤਾ ਹੋਈ ਮਹਿਲਾ ਦੀ ਲਾਸ਼ ਨਹਿਰ 'ਚੋਂ ਮਿਲੀ

ਅਜੀਤ ਡੈਸਕ 18-10-2025
ਅਬੋਹਰ, 17 ਅਕਤੂਬਰ (ਵਿਵੇਕ ਹੂੜੀਆ) -ਅਬੋਹਰ ਦੇ ਅਜੀਮਗੜ੍ਹ ਦੀ ਰਹਿਣ ਵਾਲੀ ਇੱਕ ਔਰਤ ਦੀ ਲਾਸ਼ ਸਵੇਰੇ ਉਸਮਾਨ ਖੇੜਾ ਪਿੰਡ ਦੀਆਂ ਟੇਲਾਂ ਵਿਚੋਂ ਮਿਲੀ | ਕੱਲਰ ਖੇੜਾ ਚੌਕੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੀ ਮਦਦ ਨਾਲ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਔਰਤ ਕੱਲ੍ਹ ਤੋਂ ਆਪਣੇ ਘਰੋਂ ਲਾਪਤਾ ਸੀ ਤੇ ਉਸ ਦਾ ਪਰਿਵਾਰ ਉਸ ਦੀ ਲਗਾਤਾਰ ਭਾਲ ਕਰ ਰਿਹਾ ਸੀ | ਜਾਣਕਾਰੀ ਅਨੁਸਾਰ ਵੀਰਪਾਲ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵੀਰਪਾਲ ਕੌਰ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਤੇ ਡਿਪਰੈਸ਼ਨ ਦੀ ਦਵਾਈ ਵੀ ਲੈ ਰਹੀ ਸੀ | ਇਸ ਕਾਰਨ ਉਹ ਕੱਲ੍ਹ ਅਚਾਨਕ ਆਪਣੇ ਘਰੋਂ ਲਾਪਤਾ ਹੋ ਗਈ ਜਿਸ ਤੋਂ ਬਾਅਦ ਉਹ ਉਸ ਦੀ ਲਗਾਤਾਰ ਭਾਲ ਕਰ ਰਹੇ ਸਨ ਤੇ ਸਬੰਧਿਤ ਪੁਲਿਸ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਸੀ | ਇਸ ਦੌਰਾਨ ਉਸਮਾਨ ਖੇੜਾ ਪਿੰਡ ਦੇ ਕਿਸਾਨਾਂ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੁਖੀ ਰਾਜੂ ਚਰਾਇਆ ਨੂੰ ਸੂਚਿਤ ਕੀਤਾ ਕਿ ਇੱਕ ਔਰਤ ਦੀ ਲਾਸ਼ ਟੇਲਾਂ 'ਚ ਫਸੀ ਹੋਈ ਹੈ | ਸਮਿਤੀ ਮੈਂਬਰ ਬਿੱਟੂ ਨਰੂਲਾ ਤੇ ਸੋਨੂੰ ਗਰੋਵਰ ਮੌਕੇ 'ਤੇ ਪਹੁੰਚੇ ਤੇ ਕੱਲਰ ਖੇੜਾ ਚੌਕੀ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਵਿਚ ਲਾਸ਼ ਨੂੰ ਬਾਹਰ ਕੱਢਿਆ | ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਉਸ ਦੀ ਪਛਾਣ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਹੈਰੋਇਨ ਸਮੇਤ ਇੱਕ ਕਾਬੂ ਅਗਲੀ ਖ਼ਬਰ ਪਟਾਕੇ ਚਲਾ ਕੇ ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ- ਸਰਪੰਚ ਪਰਮਜੀਤ ਕੌਰ ਸੈਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।