ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ)- ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਬੀਤੇ ਦਿਨ ਉਹ ਕੁੱਝ ਕੰਮਾਂ ਲਈ ਚੰਡੀਗੜ੍ਹ ਜਾ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਨੂੰ ਇਕ ਵਾਹਨ ਨੇ ਕਥਿਤ ਤੌਰ 'ਤੇ ਜ਼ੋਰਦਾਰ ਫੇਟ ਮਾਰ ਦਿੱਤੀ ਸੀ ਜਿਸ ਕਾਰਨ ਉਨ੍ਹਾਂ ਦੀ ਗੱਡੀ ਜ਼ਰੂਰ ਹਾਦਸਾਗ੍ਰਸਤ ਹੋ ਗਈ ਸੀ ਪਰ ਉਹ ਤੇ ਉਨ੍ਹਾਂ ਦੇ ਸਾਰੇ ਸਾਥੀ ਬਿਲਕੁਲ ਠੀਕ ਹਨ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਗੱਡੀ ਦੇ ਹਾਦਸਾਗ੍ਰਸਤ ਹੋਣ ਦੀਆਂ ਕੁੱਝ ਜ਼ਿਆਦਾ ਹੀ ਅਫ਼ਵਾਹਾਂ ਅੱਜ ਦਿਨ ਭਰ ਚੱਲਦੀਆਂ ਰਹੀਆਂ ਪਰ ਅਜਿਹੀ ਕੋਈ ਗੱਲ ਨਹੀਂ ਹੈ | ਇਹ ਹਾਦਸਾ ਮਾਮੂਲੀ ਸੀ | ਉਹ ਤੇ ਉਨ੍ਹਾਂ ਦੇ ਸਾਥੀ ਬਿਲਕੁਲ ਠੀਕ ਠਾਕ ਹਨ |