ਜਲਾਲਾਬਾਦ, 17 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ) - ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ 50 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਂਚ ਅਧਿਕਾਰੀ ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਏਰੀਏ 'ਚ ਮੌਜੂਦ ਸੀ ਤੇ ਇਸ ਦੌਰਾਨ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਬੰਸ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਟਿਵਾਣਾ ਕਲਾਂ ਜਲਾਲਾਬਾਦ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਹੁਣ ਵੀ ਪਿੰਡ ਟਿਵਾਣਾ ਕਲਾਂ ਸੁਸਾਇਟੀ ਘਰ ਦੀ ਬੈਕ ਸਾਈਡ ਇੱਟਾਂ ਦੇ ਖੜਵੰਜੇ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਤੇ ਛਾਪੇਮਾਰੀ ਕੀਤੀ ਜਾਵੇ ਤਾਂ ਰੰਗੇ ਹੱਥੀ ਕਾਬੂ ਆ ਸਕਦੀ ਹੈ ਜਿਸ 'ਤੇ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਕਰਕੇ 50 ਨਸ਼ੀਲੀਆਂ ਗੋਲੀਆਂ ਸਣੇ ਹਰਬੰਸ ਸਿੰਘ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਜਲਾਲਾਬਾਦ ਵਿਖੇ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |