04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੌਂਸਲਰ ਪੂਜਾ ਲੂਥਰਾ ਨੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ, ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਅਜੀਤ ਡੈਸਕ 18-10-2025
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼ਹਿਰ ਵਿਚ ਦੀਵਾਲੀ ਦੇ ਪਾਵਨ ਤਿਉਹਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਇਸੇ ਸੰਬੰਧ ਵਿਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਪੂਜਾ ਲੂਥਰਾ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ | ਇਸ ਮੁਹਿੰਮ ਦੀ ਸ਼ੁਰੂਆਤ ਉਨ੍ਹਾਂ ਨੇ ਸ਼ਹਿਰ ਦੇ ਪ੍ਰਮੁੱਖ ਚੌਂਕ ਘੰਟਾਘਰ ਤੋਂ ਕੀਤੀ | ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪੂਜਾ ਲੂਥਰਾ ਨੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੇ ਪਾਵਨ ਤਿਉਹਾਰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਤੇ ਏਕਤਾ ਦਾ ਪ੍ਰਤੀਕ ਹੈ ਤੇ ਇਹ ਤਿਉਹਾਰ ਸਭ ਲਈ ਖ਼ੁਸ਼ਹਾਲੀ ਲੈ ਕੇ ਆਵੇ | ਪੂਜਾ ਲੂਥਰਾ ਨੇ ਇਸ ਮੌਕੇ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਹੋਣ ਵਾਲਾ ਪ੍ਰਦੂਸ਼ਣ ਸਿਰਫ਼ ਵਾਤਾਵਰਨ ਹੀ ਨਹੀਂ, ਸਗੋਂ ਸਾਡੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਵੀ ਨੁਕਸਾਨਦਾਇਕ ਹੈ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ-ਮੁਕਤ ਬਣਾਉਣ ਵਿਚ ਯੋਗਦਾਨ ਪਾਏ | ਚੌਂਕ ਘੰਟਾਘਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਦੌਰਾਨ ਪੂਜਾ ਲੂਥਰਾ ਨੇ ਸ਼ਹਿਰ ਦੇ ਹੋਰ ਮੁੱਖ ਬਾਜ਼ਾਰਾਂ ਵਿਚ ਵੀ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਅੰਤ ਵਿਚ ਪੂਜਾ ਲੂਥਰਾ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦੀਵਾਲੀ 'ਤੇ ਸਥਾਨਕ ਵਪਾਰੀਆਂ ਤੋਂ ਖ਼ਰੀਦਦਾਰੀ ਕਰਨ | ਇਸ ਮੌਕੇ ਕੌਂਸਲਰ ਪੂਜਾ ਲੂਥਰਾ ਨਾਲ ਉਨ੍ਹਾਂ ਦੇ ਪਤੀ ਅਜੈ ਸਚਦੇਵਾ ਤੇ ਟੀਮ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਵਿਖੇ ਮੈਗਾ ਪੀ.ਟੀ.ਐਮ. ਸਫਲ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।