04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡੇਂਗੂ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਹਫ਼ਤੇ ਦੇ ਸਾਰੇ ਦਿਨ ਸਰਗਰਮੀਆਂ ਤੇਜ਼

ਅਜੀਤ ਡੈਸਕ 18-10-2025
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਾਜ਼ਿਲਕਾ ਸ਼ਹਿਰ ਵਿਖੇ ਹੁਣ ਹਫ਼ਤੇ ਦੇ ਸਾਰੇ ਦਿਨ ਐਂਟੀ ਡੇਂਗੂ ਲਾਰਵਾ ਮੁਹਿੰਮ ਚੱਲ ਰਹੀ ਹੈ ਜਿਸ 'ਚ ਹਰ ਸ਼ਹਿਰੀ ਇਲਾਕੇ 'ਚ ਸਿਹਤ ਵਿਭਾਗ ਦੀਆਂ ਟੀਮਾਂ ਪਲਸ ਪੋਲੀਓ ਮੁਹਿੰਮ ਦੀ ਤਰ੍ਹਾਂ ਰੋਜ਼ ਘਰਾਂ ਵਿਚ ਦੌਰਾ ਕਰੇਗੀ ਤੇ ਰੋਜ਼ਾਨਾ ਰਿਪੋਰਟ ਹੋਵੇਗੀ | ਪਹਿਲਾਂ ਇਹ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਦੇ ਵਾਰ ਨਾਲ ਹਫ਼ਤੇ ਦੇ ਇਕ ਦਿਨ ਚੱਲ ਰਹੀ ਸੀ | ਹੁਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਰੋਜ਼ਾਨਾ ਐਂਟੀ ਡੇਂਗੂ ਮੁਹਿੰਮ ਚੱਲ ਰਹੀ ਹੈ | ਅੱਜ ਸਿਵਲ ਸਰਜਨ ਡਾ. ਰੋਹਿਤ ਗੋਇਲ ਤੇ ਸਹਾਇਕ ਸਿਵਲ ਸਰਜਨ ਡਾ. ਅਰਪਿਤ ਗੁਪਤਾ ਨੇ 13 ਇਲਾਕਿਆਂ ਵਿਚ ਟੀਮ ਨੂੰ ਦਫ਼ਤਰ ਤੋਂ ਭੇਜਿਆ ਜਿਸ ਵਿਚ 3 ਮੇਲ ਵਰਕਰ ਤੇ ਇੱਕ ਬਰੀਡਿੰਗ ਚੈੱਕਰ ਹੈ | ਡਾ. ਰੋਹਿਤ ਗੋਇਲ ਨੇ ਦੱਸਿਆ ਕਿ ਡੇਂਗੂ ਤੋਂ ਪ੍ਰਭਾਵਿਤ ਏਰੀਏ 'ਚ ਵਿਸ਼ੇਸ਼ ਮੁਹਿੰਮ ਚਲਾ ਕੇ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਤੇ ਜਿਸ ਜਗ੍ਹਾ 'ਤੇ ਲਾਰਵਾ ਮਿਲਿਆ ਹੈ, ਨੂੰ ਲਾਰਵੀਸਾਈਡ ਨਾਲ ਨਸ਼ਟ ਕੀਤਾ ਜਾ ਰਿਹਾ ਹੈ | ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਮਾਸ ਪੇਸੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿ੍ਹਆਂ ਚੋਂ ਖ਼ੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਸੈਂਟਰ ਚਾਨਣ ਵਾਲਾ ਦੀਆਂ ਖੇਡਾਂ ਦੀ ਹੋਈ ਸ਼ਾਨਦਾਰ ਸਮਾਪਤੀ <br/> ਅਗਲੀ ਖ਼ਬਰ ਨਹਿਰ 'ਚੋਂ ਮਿਲੀ ਪੀ. ਡਬਲਿਯੂ. ਡੀ. ਕਰਮਚਾਰੀ ਦੀ ਲਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।