ਤਲਵੰਡੀ ਭਾਈ, 17 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ 'ਚ ਫ਼ੈਸ਼ਨ ਡਿਜ਼ਾਇਨਿੰਗ ਅਤੇ ਇੰਗਲਿਸ਼ ਵਿਭਾਗ ਵਲੋਂ ਦੀਵਾਲੀ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ ਗਈ ਜਿਸ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਿਤ ਦੀਵੇ ਤੇ ਵੱਖ-ਵੱਖ ਆਈਟਮਾਂ ਬਣਾਈਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ, ਮਹਿੰਦੀ ਤੇ ਹੇਅਰ ਸਟਾਈਲ ਮੁਕਾਬਲੇ ਵੀ ਕਰਾਏ ਗਏ | ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਭਾਗਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਜੱਜ ਦੀ ਭੂਮਿਕਾ ਪ੍ਰੋਫੈਸਰ ਓਹੀਨੇ ਗੁਪਤਾ ਅਤੇ ਪ੍ਰੋਫੈਸਰ ਗਗਨਦੀਪ ਕੌਰ ਵਲੋਂ ਨਿਭਾਈ ਗਈ | ਇਸ ਸਮੇਂ ਪ੍ਰੋਫੈਸਰ ਗੁਰਮਨਦੀਪ ਕੌਰ, ਪ੍ਰੋਫੈਸਰ ਗੂੰਜਨ, ਪ੍ਰੋਫੈਸਰ ਦਵਿੰਦਰ ਕੌਰ ਤੇ ਪ੍ਰੋਫੈਸਰ ਵੀਰਪਾਲ ਕੌਰ ਹਾਜ਼ਰ ਸਨ |