03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਿਨਾਂ ਇਜਾਜ਼ਤ ਪਟਾਕੇ ਵੇਚਣ ਵਾਲਿਆਂ 'ਤੇ ਹੋਵੇਗੀ ਕਾਰਵਾਈ- ਡੀ. ਐੱਸ. ਪੀ. ਸੁਖਵਿੰਦਰ ਸਿੰਘ <br/>

ਅਜੀਤ ਡੈਸਕ 18-10-2025
ਫਿਰੋਜ਼ਪੁਰ, 17 ਅਕਤੂਬਰ(ਸੁਖਵਿੰਦਰ ਸਿੰਘ)-ਤਿਉਹਾਰਾਂ ਦੇ ਮੌਕੇ ਪਟਾਕਿਆਂ ਦੀ ਗ਼ੈਰ-ਕਾਨੂੰਨੀ ਵਿੱਕਰੀ 'ਤੇ ਰੋਕ ਲਗਾਉਣ ਲਈ ਪ੍ਰਸ਼ਾਸਨ ਚੁਸਤ ਹੋ ਗਿਆ ਹੈ | ਇਸ ਸੰਬੰਧੀ ਡੀ.ਐਸ.ਪੀ. ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਿਤ ਥਾਵਾਂ 'ਤੇ ਪਟਾਕੇ ਵੇਚਣ ਬਾਰੇ ਸੂਚਿਤ ਕੀਤਾ ਗਿਆ ਹੈ ਪਰ ਸ਼ਹਿਰ ਵਿੱਚ ਸੰਘਣੀ ਆਬਾਦੀ ਤੇ ਭੀੜ ਭਾੜ ਵਾਲੀਆਂ ਥਾਵਾਂ 'ਤੇ ਪਟਾਕਿਆਂ ਦੀ ਵਿੱਕਰੀ ਕੀਤੀ ਜਾ ਰਹੀ ਹੈ ਜੋ ਕਿ ਹਦਾਇਤਾਂ ਮੁਤਾਬਿਕ ਗ਼ਲਤ ਹੈ | ਉਨ੍ਹਾਂ ਅੱਗੇ ਦੱਸਿਆ ਕਿ ਕੁਝ ਦਿਨ ਪਹਿਲਾਂ ਜਿਨ੍ਹਾਂ ਲੋਕਾਂ ਵਲੋਂ ਬਿਨਾਂ ਇਜਾਜ਼ਤ ਪਟਾਖੇ ਰੱਖੇ ਹੋਏ ਸਨ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰ ਜਿਹੜੇ ਆਪਣੇ ਸਟਾਲ ਜਾਂ ਦੁਕਾਨਾਂ ਦੇ ਬਾਹਰ ਪਟਾਖੇ ਵੇਚ ਰਹੇ ਹਨ | ਉਹਨਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਕੇਵਲ ਨਿਰਧਾਰਤ ਜਗ੍ਹਾਂ 'ਤੇ ਹੀ ਵਿੱਕਰੀ ਕਰਨ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਜ਼ੀਰਾ ਕਾਲਜ 'ਚ ਸੈਮੀਨਾਰ ਲਗਾਇਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਤੇ ਇੰਗਲਿਸ਼ ਵਿਭਾਗ ਨੇ ਦੀਵਾਲੀ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।