03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ <br/>

ਅਜੀਤ ਡੈਸਕ 18-10-2025
ਪੰਜੇ ਕੇ ਉਤਾੜ, 17 ਅਕਤੂਬਰ (ਪੱਪੂ ਸੰਧਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿਚ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਉਣ ਉਪਰੰਤ ਭੋਗ ਪਾਏ ਗਏ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਪਿ੍ੰਸੀਪਲ ਪ੍ਰੇਮ ਸਿੰਘ ਨੇ ਆਏ ਹੋਏ ਮਹਿਮਾਨਾਂ, ਐਸ.ਐਮ.ਸੀ. ਕਮੇਟੀ ਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਸਾਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਜਾਣਨ ਲਈ ਇਹਨਾਂ ਮਾਪੇ ਅਧਿਆਪਕ ਮਿਲਣੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਐਮ.ਐਲ.ਏ. ਹਲਕਾ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਦੀ ਪਤਨੀ ਚਰਨਜੀਤ ਕੌਰ, ਰਮੇਸ਼ ਕੁਮਾਰ ਸੋਨੂੰ, ਲਵ ਮਟਨੇਜਾ, ਆਦਰਸ਼ ਕੁਮਾਰ, ਦਰਬਾਰ ਚੰਦ, ਗੁਰਮੇਜ ਸਿੰਘ ਐੱਸ.ਐਮ.ਸੀ. ਚੇਅਰਮੈਨ, ਇੰਦਰਜੀਤ ਮੁੱਤੀ ਤੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਹੋਏ |

ਪਿਛਲੀ ਖ਼ਬਰ ਮਿਹਨਤੀ ਆਗੂਆਂ ਦੀ ਫੈਡਰੇਸ਼ਨ ਮਹਿਤਾ 'ਚ ਹੋਈ ਘਰ ਵਾਪਸੀ ਅਗਲੀ ਖ਼ਬਰ ਸੁੱਕਾ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦਾ ਝੋਨਾ ਨਾਲੋ-ਨਾਲ ਹੋ ਰਿਹਾ ਖ਼ਰੀਦ - ਚੇਅਰਮੈਨ ਵਰਪਾਲ/ਧਵਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।