03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਜ਼ਿਲ੍ਹੇ 'ਚ ਮੂੰਹ-ਖੁਰ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ <br/>

ਅਜੀਤ ਡੈਸਕ 18-10-2025
ਫ਼ਿਰੋਜ਼ਪੁਰ 17 ਅਕਤੂਬਰ (ਰਾਕੇਸ਼ ਚਾਵਲਾ)- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪਰਮਦੀਪ ਸਿੰਘ ਵਾਲੀਆ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਵਲੋਂ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਸੂਬੇ ਭਰ ਸ਼ੁਰੂ ਕੀਤੀ ਗਈ ਹੈ | ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਡਾ. ਹਿਮਾਂਸ਼ੂ ਸਿਆਲ ਵਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 45 ਦਿਨਾਂ 'ਚ ਜ਼ਿਲ੍ਹੇ ਦੇ 239768 ਪਸ਼ੂਆਂ ਦਾ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ | ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਪਸ਼ੂ ਪਾਲਕਾਂ ਨੂੰ ਇਹ ਅਪੀਲ ਕੀਤੀ ਕਿ ਜਦੋਂ ਵੀ ਪਸ਼ੂ ਪਾਲਣ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਵੈਕਸੀਨ ਲਗਾਉਣ ਲਈ ਆਉਂਦੀ ਹੈ ਤਾਂ ਪਸ਼ੂਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ | ਇਸ ਲਈ ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ 100 ਪ੍ਰਤੀਸ਼ਤ ਪਸ਼ੂਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ |

ਪਿਛਲੀ ਖ਼ਬਰ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਵਿਉਂਤਬੰਦੀ ਨੂੰ ਸਫਲ ਨਹੀਂ ਹੋਣ ਦਿਆਂਗੇ-ਭੁੱਲਰ <br/> ਅਗਲੀ ਖ਼ਬਰ ਉਸਹਾਨ ਹਸਪਤਾਲ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।