15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹਮੇਸ਼ਾ ਅਕਾਲੀ ਦਲ ਨੇ ਹੀ ਕੀਤੀ ਹੈ-ਹੈਰੀ ਸੰਧੂ <br/>

ਅਜੀਤ ਡੈਸਕ 23-10-2025
ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)- ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਹਲਕੇ ਦੇ ਪਿੰਡ ਹਰੀਪੁਰਾ ਵਿਖੇ ਅਕਾਲੀ ਆਗੂ ਅਜੈ ਬਿਸ਼ਨੋਈ ਦੇ ਨਿਵਾਸ ਸਥਾਨ 'ਤੇ ਪਿੰਡ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਨੂੰ ਲੈ ਕੇ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਹੈਰੀ ਸੰਧੂ ਨੇ ਕਿਹਾ ਕਿ ਇਸ ਵਾਰ ਅਬੋਹਰ ਇਲਾਕੇ ਦ ਕਰੀਬ ਦੋ ਦਰਜਨ ਪਿੰਡਾਂ 'ਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ | ਕਿਸਾਨਾਂ ਦੀਆਂ ਫ਼ਸਲਾਂ ਅਤੇ ਆਮ ਜਨਤਾ ਦੇ ਘਰਾਂ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਹੜ੍ਹ ਪੀੜਤਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਗਈ | ਖ਼ਰਾਬੇ ਦਾ ਸਰਵੇ ਕਰਨ ਵਾਲੇ ਪਿੰਡਾਂ ਦੇ ਪਟਵਾਰੀ ਤੇ ਹੋਰ ਕਰਮਚਾਰੀ ਹੜ੍ਹ ਪੀੜਤਾਂ ਦੀ ਗੱਲ ਤੱਕ ਨਹੀਂ ਸੁਣ ਰਹੇ | ਦੂਸਰੇ ਪਾਸੇ ਜਦੋਂ 2016 ਵਿਚ ਅਬੋਹਰ ਬੱਲੂਆਣਾ ਹਲਕੇ 'ਚ ਹੜ੍ਹ ਆਏ ਸੀ ਤਾਂ ਉਸ ਸਮੇਂ ਬਾਦਲ ਸਰਕਾਰ ਨੇ ਬੱਲੂਆਣਾ ਹਲਕੇ 'ਚ ਸਾਢੇ ਅੱਠ ਸੋ ਕਰੋੜ ਅਤੇ ਅਬੋਹਰ ਹਲਕੇ 'ਚ ਕਰੀਬ ਢਾਈ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਸੀ | ਇਸ ਮੌਕੇ ਸਰਕਲ ਪ੍ਰਧਾਨ ਛਿੰਦਰਪਾਲ ਸਿੰਘ ਦਾਨੇਵਾਲੀਆ, ਅਜੈ ਬਿਸ਼ਨੋਈ, ਅਸ਼ਵਨੀ ਬਿਸ਼ਨੋਈ, ਅਨਿਲ ਬਿਸ਼ਨੋਈ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਆਹਲ ਬੋਦਲਾ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਦਾ ਹੋਇਆ ਗਠਨ <br/> ਅਗਲੀ ਖ਼ਬਰ ਵੱਖ-ਵੱਖ ਥਾੲੀਂ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।