15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਰਸਵਾਰਥ ਸਭਾ ਦੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ 'ਚ 69 ਮਰੀਜ਼ਾਂ ਦੀ ਹੋਈ ਜਾਂਚ <br/>

ਅਜੀਤ ਡੈਸਕ 23-10-2025
ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)- ਸਥਾਨਕ ਗਾਂਧੀ ਨਗਰ ਵਿਖੇ ਕਾਫ਼ੀ ਸਾਲਾਂ ਤੋਂ ਲੋਕਾਂ ਦੀ ਸੇਵਾ ਲਈ ਪਰਸÉਾਰਥ ਸਭਾ ਵਲ਼ੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਖੇ ਅੱਜ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ. ਓਮ ਪ੍ਰਕਾਸ਼ ਕੰਬੋਜ ਨੇ ਸੇਵਾਵਾਂ ਦਿੱਤੀਆਂ ਤੇ ਮਰੀਜ਼ਾਂ ਦੀ ਜਾਂਚ ਕੀਤੀ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ ਨੇ ਦੱਸਿਆ ਕਿ ਅੱਜ 69 ਮਰੀਜ਼ਾਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਨੇ ਕਿਹਾ ਕਿ ਇਹ ਮੁਫ਼ਤ ਮੈਡੀਕਲ ਚੈਕਅਪ ਕੈਂਪ ਹਰ ਬੁੱਧਵਾਰ ਤੇ ਐਤਵਾਰ ਲਗਾਇਆ ਜਾਂਦਾ ਹੈ | ਇਸ ਮੌਕੇ ਪਰਸÉਾਰਥ ਸਭਾ ਦੇ ਸਰਪ੍ਰਸਤ ਅਨਿਲਦੀਪ ਨਾਗਪਾਲ, ਇੰਦਰਜੀਤ ਸਿੰਘ ਬੱਬਰ, ਪ੍ਰਧਾਨ ਵਿਜੇ ਬਾਘਲਾ, ਮੀਤ ਪ੍ਰਧਾਨ ਗੁਰਚਰਨ ਕਮੀਰਿਆ, ਖ਼ਜ਼ਾਨਚੀ ਸੁਰੇਸ਼ ਚੌਹਾਨ, ਮੈਡਮ ਰਮਨ, ਰੌਬਿਨ ਵਾਟਸ, ਰਮੇਸ਼ ਰਾਠੀ ਤੇ ਮਾਨਿਕ ਚੌਹਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ ਕੰਨਿਆ ਦੇ ਵਿਆਹ 'ਚ ਸਹਿਯੋਗ ਭੇਟ <br/> ਅਗਲੀ ਖ਼ਬਰ ਜੋਰਜੀਓ ਹੋਟਲ ਅਬੋਹਰ ਨੇ ਦੀਵਾਲੀ ਸਮਾਰੋਹ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।