15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 23-10-2025
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਵੀਕਾਂਤ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਓਵਰਬਿ੍ਜ ਬੋਦੀਵਾਲਾ ਪਿੱਥਾ ਨੇੜੇ ਪੁੱਜੇ ਤਾਂ ਹਰਮਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਕਬੂਲ ਸ਼ਾਹ ਖੁੱਭਣ ਨੂੰ ਚਿੱਟੇ ਦਾ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ ਜਿਸ ਕੋਲੋਂ 1 ਲਾਈਟਰ, ਪੰਨੀ ਜਿਸ 'ਤੇ ਹੈਰੋਇਨ ਚਿਪਕੀ ਹੋਈ ਸੀ ਤੇ 10 ਰੁਪਏ ਕਰੰਸੀ ਨੋਟ ਬਰਾਮਦ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੰਜਾਬ ਦੀ ਸਿੱਖਿਆ ਕ੍ਰਾਂਤੀ ਅਤੇ ਸਿੱਖਿਆ ਸੁਧਾਰ ਦੇ ਦਾਅਵੇ ਹੋ ਰਹੇ ਖੋਖਲੇ ਸਾਬਤ- ਕੰਬੋਜ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।