15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਿਸਾਨ ਮੰਡੀਆਂ 'ਚ 17 ਨਮੀ ਵਾਲਾ ਝੋਨਾ ਲੈ ਕੇ ਆਉਣ-ਸੈਕਟਰੀ ਕ੍ਰਿਸ਼ਨ ਲਾਲ <br/>

ਅਜੀਤ ਡੈਸਕ 23-10-2025
ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਭਰ ਵਿਚ ਝੋਨੇ ਦਾ ਸੀਜ਼ਨ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਕਿਸਾਨਾਂ ਵਲੋਂ ਪੁੱਤਾ ਵਾਂਗੂ ਪਾਲੀ ਗਈ ਆਪਣੀ ਫ਼ਸਲ ਨੂੰ ਕੱਟ ਕੇ ਵੇਚਣ ਲਈ ਆਪਣੇ ਨਾਲ ਲੱਗਦੀਆਂ ਮੰਡੀਆਂ ਤੇ ਫੋਕਲ ਪੁਆਇੰਟਾਂ 'ਚ ਲਿਆਂਦਾ ਜਾ ਰਿਹਾ ਹੈ | ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹੋਇਆ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸੈਕਟਰੀ ਕ੍ਰਿਸ਼ਨ ਲਾਲ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਮੰਡੀਆਂ 'ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੀਆਂ ਤਿਆਰੀਆਂ ਮੁਕੰਮਲ ਹਨ | ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਪਰੇਸ਼ਾਨੀ ਨਾ ਆਵੇ ਉਸ ਨੂੰ ਦੇਖਦਿਆਂ ਕਿਸਾਨ 17 ਨਮੀ ਵਾਲਾ ਝੋਨਾ ਹੀ ਮੰਡੀਆਂ 'ਚ ਲਿਆਉਣ | ਉਨ੍ਹਾਂ ਕਿਹਾ ਕਿ ਅਕਸਰ ਦੇਖਣ ਨੂੰ ੂ ਮਿਲ ਰਿਹਾ ਹੈ ਕਿ ਕਿਸਾਨ ਵੀਰ 20 ਤੋਂ 24 ਨਮੀ ਵਾਲਾ ਝੋਨਾ ਵੇਚਣ ਲਈ ਮੰਡੀਆਂ ਵਿਚ ਲਿਆ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ 17 ਨਮੀ ਤੋਂ ਵੱਧ ਵਾਲਾ ਝੋਨਾ ਮੰਡੀਆਂ ਵਿਚ ਨਹੀਂ ਲਿਆਉਣਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ 24 ਪਰਿਵਾਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ, ਕੁਲਬੀਰ ਸਿੰਘ ਜ਼ੀਰਾ ਨੇ ਕੀਤਾ ਸਵਾਗਤ <br/> ਅਗਲੀ ਖ਼ਬਰ ਦੇਸ਼ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਟਾਕਾ ਫ਼ੈਕਟਰੀਆਂ ਬੰਦ ਹੋਣੀ ਚਾਹੀਦੀਆਂ-ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।