15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵੱਖ-ਵੱਖ ਥਾੲੀਂ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਭੋਗ ਉਪਰੰਤ ਕਥਾ-ਕੀਰਤਨ ਸਰਵਨ ਕਰਦੀਆਂ ਸੰਗਤਾਂ | ਤਸਵੀਰ-ਮਨਪ੍ਰੀਤ ਸਿੰਘ ਸੈਣੀ
ਭਾਈ ਜਸਪ੍ਰੀਤ ਸਿੰਘ ਦਾ ਰਾਗੀ ਜਥਾ ਕੀਰਤਨ ਕਰਦਾ ਹੋਇਆ | (ਸੱਜੇ) ਬਾਬਾ ਵਿਸ਼ਵਕਰਮਾ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਾਜ਼ਰ ਸੰਗਤਾਂ | ਅਜੀਤ ਤਸਵੀਰਾਂ
ਅਬੋਹਰ ਦੇ ਪਿੰਡ ਖੂਈਆਂ ਸਰਵਰ ਵਿਖੇ ਦੁਕਾਨਦਾਰ ਵਿਸ਼ਵਕਰਮਾ ਦਿਵਸ ਮਨਾਉਣ ਉਪਰੰਤ | ਤਸਵੀਰ-ਸੁਖਜੀਤ ਸਿੰਘ ਬਰਾੜ
23-10-2025
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)- ਮਲੋਟ ਚੌਕ ਸਥਿਤ ਬਾਬਾ ਵਿਸ਼ਵਕਰਮਾ ਭਵਨ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਅਤੇ ਕੀਰਤਨ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ | ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਇਸ ਮੌਕੇ ਕਮੇਟੀ ਦੇ ਮੁਖੀ ਸੁਖਵਿੰਦਰ ਛਿੰਦੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਭਵਨ ਨੂੰ ਵਿਸ਼ੇਸ਼ ਤੌਰ 'ਤੇ ਸਜਾਇਆ ਗਿਆ ਸੀ | ਸਮਾਗਮ ਦੌਰਾਨ ਮੌਜੂਦ ਸੰਗਤਾਂ ਨੇ ਕੀਰਤਨ ਸੁਣ ਕੇ ਮਾਹੌਲ ਨੂੰ ਅਧਿਆਤਮਿਕਤਾ ਨਾਲ ਕਰ ਦਿੱਤਾ | ਸਥਾਨਕ ਰਾਗੀ ਜਥੇ ਦੇ ਹਰਵਿੰਦਰ ਸਿੰਘ ਨੇ ਸੰਗਤਾਂ ਨੂੰ ਵੱਖ-ਵੱਖ ਸ਼ਬਦਾਂ ਨਾਲ ਨਿਹਾਲ ਕੀਤਾ ਤੇ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਸ਼ਵਕਰਮਾ ਦਿਵਸ ਦੀ ਧਾਰਮਿਕ ਤੇ ਸਮਾਜਿਕ ਮਹੱਤਤਾ ਬਾਰੇ ਵੀ ਦੱਸਿਆ | ਪ੍ਰਸ਼ਾਦ ਭੇਟ ਕਰਨ ਤੋਂ ਬਾਅਦ ਅਰਦਾਸ ਕੀਤੀ ਗਈ ਜਿਸ ਵਿੱਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵੀ ਸ਼ਿਰਕਤ ਕੀਤੀ | ਉਨ੍ਹਾਂ ਨੇ ਮਜ਼ਦੂਰਾਂ, ਕਾਰੀਗਰਾਂ ਤੇ ਇੰਜੀਨੀਅਰਾਂ ਦੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਉਨ੍ਹਾਂ ਨੇ ਕਾਰੀਗਰਾਂ ਤੇ ਹੋਰ ਪੇਸ਼ੇਵਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ | ਕਮੇਟੀ ਮੈਂਬਰ ਪਰਮਜੀਤ ਕੁਮਾਰ, ਰਾਜੀਵ ਚੋਪੜਾ, ਦਰਸ਼ਨ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਮਿਸਤਰੀ ਮਦਨ ਲਾਲ, ਘਮੰਡ ਸਿੰਘ ਅਹੂਜਾ, ਗੁਰਮਿੰਦਰ ਸਿੰਘ, ਮਿਸਤਰੀ ਰਿੰਕੂ ਅਤੇ ਹੋਰ ਮੈਂਬਰ ਇਸ ਸਮਾਗਮ ਵਿੱਚ ਮੌਜੂਦ ਸਨ | ਅੰਤ ਵਿੱਚ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ਤੇ ਸ਼ਰਧਾਲੂਆਂ ਨੂੰ ਲੰਗਰ ਵਰਤਾਇਆ ਗਿਆ |
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)- ਬਾਬਾ ਵਿਸ਼ਵਕਰਮਾ ਭਵਨ ਮਲੋਟ ਰੋਡ ਫ਼ਾਜ਼ਿਲਕਾ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਇੱਥੇ ਪੁੱਜੀਆਂ ਤੇ ਭਾਈ ਜਸਪ੍ਰੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਰ ਸਾਲ ਵਿਸ਼ਵਕਰਮਾ ਦਿਵਸ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਜਿਸ ਤਹਿਤ ਇਸ ਵਾਰ ਵੀ ਉਨ੍ਹਾਂ ਵਲੋਂ ਬਾਬਾ ਵਿਸ਼ਵਕਰਮਾ ਭਵਨ ਨੂੰ ਫੁੱਲਾਂ ਨਾਲ ਸਜਾਇਆ ਗਿਆ | ਉਨ੍ਹਾਂ ਦੱਸਿਆ ਕਿ ਕਥਾ ਕੀਰਤਨ ਦੇ ਪ੍ਰਵਾਹ ਤੋਂ ਬਾਅਦ ਸੰਗਤਾਂ 'ਚ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਗੁਰਮੀਤ ਸਿੰਘ, ਗੁਰਦੀਪ ਸਿੰਘ, ਸੁਖਚੈਨ ਸਿੰਘ, ਬਲਕਾਰ ਸਿੰਘ, ਲਾਡੀ ਵੀਰ, ਅਵਤਾਰ ਸਿੰਘ, ਵਰਿੰਦਰ ਸਿੰਘ, ਪਰਵਿੰਦਰ ਸਿੰਘ ਸੱਗੂ, ਗੁਰਜੀਤ ਸਿੰਘ ਮਿੰਟੂ, ਹਰਵਿੰਦਰ ਸਿੰਘ ਸੱਗੂ, ਸੁਰਿੰਦਰ ਸਿੰਘ ਅਤੇ ਰਾਜਵੀਰ ਸਿੰਘ ਸੱਗੂ ਆਦਿ ਹਾਜ਼ਰ ਸਨ |
ਅਬੋਹਰ, (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਵਿਖੇ ਸਮੂਹ ਦੁਕਾਨਦਾਰਾਂ ਵਲੋਂ ਵਿਸ਼ਵਕਰਮਾ ਮੰਦਿਰ ਵਿਖੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਅੱਜ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਮੂਹ ਦੁਕਾਨਦਾਰਾਂ ਵਲੋਂ ਗੁਰੂ ਦਾ ਅਤੁੱਟ ਲੰਗਰ ਵੀ ਲਗਾਇਆ ਗਿਆ | ਇਸ ਦੌਰਾਨ ਮਾਰਕੀਟ ਕਮੇਟੀ ਦੇ ਪ੍ਰਧਾਨ ਮਹਿੰਦਰ ਕੰਬੋਜ ਅਤੇ ਸਾਬਕਾ ਵਾਈਸ ਚੇਅਰਮੈਨ ਰਾਜਿੰਦਰਪਾਲ ਸਿੰਘ ਬਰਾੜ ਵਲੋਂ ਸਮੂਹ ਦੁਕਾਨਦਾਰਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਗੁਰਚਰਨ ਸਿੰਘ, ਗੁਰਦੇਵ ਸਿੰਘ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਭੋਲਾ, ਸੁਨੀਲ ਚਾਵਲਾ, ਮੋਟੂ ਚਾਵਲਾ, ਡਾ.ਸੁਰਿੰਦਰ ਚਾਵਲਾ, ਸੁਨੀਲ ਐਮ.ਪੀ., ਸੋਹਣ ਲਾਲ ਪੁੰਨੀ, ਮੁਨਸ਼ੀ ਰਾਮ, ਪੰਮਾ ਕੰਬੋਜ, ਪਰਮਜੀਤ ਸਿੰਘ, ਕੁਲਦੀਪ ਕੰਬੋਜ, ਸੁਖਮੰਦਰ ਸਿੰਘ, ਅਮਨਦੀਪ ਸਿੰਘ, ਸਾਹਿਬ ਰਾਮ ਤੇਲੂਪੁਰਾ, ਸੌਰਭ ਸੁਨੇਜਾ, ਪੂਰਨ ਚੰਦ ਦੀਵਾਨ ਖੇੜਾ, ਰਾਜ ਕੁਮਾਰ, ਕੁਲਜਿੰਦਰ ਸਿੰਘ ਰੁਮਾਨਾ ਆਦਿ ਹਾਜ਼ਰ ਸਨ |
ਮੰਡੀ ਲਾਧੂਕਾ, (ਮਨਪ੍ਰੀਤ ਸਿੰਘ ਸੈਣੀ)- ਮੰਡੀ ਲਾਧੂਕਾ ਵਿਖੇ ਵਿਸ਼ਵਕਰਮਾ ਮਾਰਕੀਟ ਦੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਕਥਾ ਵਾਚਕਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਮਿਸਤਰੀ, ਅਮੋਲਕ ਸਿੰਘ ਦੇਵਗਨ, ਹੰਸਪਾਲ ਸਿੰਘ ਸੈਣੀ, ਬੱਬੂ ਥਿੰਦ ਜੇ.ਸੀ.ਬੀ., ਅੰਗਰੇਜ਼ ਸਿੰਘ ਸੈਣੀ, ਹਰਬੰਸ ਖੁਰਾਨਾ, ਹੰਸਪਾਲ ਸੈਣੀ, ਗੁਰਮੰਦਰ ਸਿੰਘ ਸੈਣੀ, ਹਰਬੰਸ ਸਿੰਘ ਖੁਰਾਨਾ, ਮਿੱਠੂ ਛਾਬੜਾ, ਕਮਲਜੀਤ ਸਿੰਘ ਸੈਣੀ, ਕਾਲੀ ਮਹਿਤਾ, ਸੰਨ੍ਹੀ ਬਤਰਾ, ਜੋਗਿੰਦਰ ਸਿੰਘ, ਮਨੋਜ ਕੁਮਾਰ, ਹਰਜੀਤ ਸਿੰਘ, ਪ੍ਰਵੀਨ ਛਾਬੜਾ, ਗੁਰਦਿਆਲ ਸਿੰਘ, ਪ੍ਰੇਮ ਚੰਦ, ਹੰਸਾਂ ਸਿੰਘ, ਬੰਟੀ ਸਿੰਘ, ਠੇਕੇਦਾਰ ਕੁਲਦੀਪ ਸਿੰਘ ਰੰਗੀਲਾ, ਬੇਅੰਤ ਸਿੰਘ ਸੈਣੀ, ਅਸ਼ੋਕ ਮਹਿਤਾ, ਗੋਰਾ ਸਿੰਘ, ਅਸ਼ਵਨੀ ਚਾਵਲਾ, ਬਰਮਾਨੰਦ ਚਾਵਲਾ, ਸਤੀਸ਼ ਕੁਮਾਰ ਵਧਵਾ, ਮੰਡੀ ਲਾਧੂਕਾ ਦੇ ਸਰਪੰਚ ਮਨਜੋਤ ਸਿੰਘ ਖੇੜਾ, ਸਮੂਹ ਪੰਚਾਇਤ ਮੈਂਬਰ ਤੇ ਸਮੂਹ ਮੰਡੀ ਵਾਸੀ ਹਾਜ਼ਰ ਸਨ |
ਮੰਡੀ ਰੋੜਾਂਵਾਲੀ, (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਪਾਲੀਵਾਲਾ, ਚਿਮਨੇਵਾਲਾ, ਜੰਡਵਾਲਾ ਭੀਮੇਸ਼ਾਹ, ਖੁੜੰਜ ਆਦਿ ਵਿਚ ਅੱਜ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਕਥਾ ਕੀਰਤਨੀ ਜਥਿਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ |
ਪਿਛਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਤੇਜ਼: ਡਾ.ਰੋਹਿਤ ਗੋਇਲ
ਅਗਲੀ ਖ਼ਬਰ ਮੇਰਾ ਅਬੋਹਰ ਸੰਸਥਾ ਨੇ ਬਜ਼ੁਰਗ ਬੇਸਹਾਰਾ ਮਹਿਲਾ ਨੂੰ ਬਣਾ ਕੇ ਦਿੱਤਾ ਪੱਕਾ ਮਕਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।