22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਡੇਂਗੂ ਦੇ ਮੱਦੇਨਜ਼ਰ ਸਾਫ਼ ਸਫ਼ਾਈ ਤੇ ਫੌਗਿੰਗ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ- ਡਾ.ਮਨਦੀਪ ਕੌਰ <br/>

ਅਜੀਤ ਡੈਸਕ 24-10-2025
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਂਗੂ ਦੇ ਮੱਦੇਨਜ਼ਰ ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਾਫ਼ ਸਫ਼ਾਈ ਤੇ ਫੌਗਿੰਗ ਕਰਵਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਵਲੋਂ ਮਲਕਾਣਾ ਮੁਹੱਲਾ, ਗਾਂਧੀ ਨਗਰ ਤੇ ਐਮ.ਸੀ. ਕਾਲੋਨੀ ਵਿਖੇ ਅਚਨਚੇਤ ਪਹੁੰਚ ਕੇ ਨਗਰ ਕੌਂਸਲ ਦੁਆਰਾ ਕਰਵਾਈ ਜਾ ਰਹੀ ਸਾਫ਼ ਸਫ਼ਾਈ ਤੇ ਫੌਗਿੰਗ ਦਾ ਜਾਇਜ਼ਾ ਲਿਆ | ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਨਗਰ ਕੌਂਸਲ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਾਫ਼ ਸਫ਼ਾਈ ਰੱਖਣ ਅਤੇ ਫੌਗਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ਵਿਖੇ ਕਿਤੇ ਵੀ ਕੂੜਾ ਕਰਕਟ ਦੇ ਢੇਰ ਨਜ਼ਰ ਨਾ ਆਉਣ, ਨਾਲੋਂ ਨਾਲ ਸਾਫ਼ ਸਫ਼ਾਈ ਕੀਤੀ ਜਾਵੇ | ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਇਹ ਵੀ ਕਿਹਾ ਕਿ ਸ਼ਹਿਰ ਅੰਦਰ ਕਿਤੇ ਵੀ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ | ਇਸ ਮੌਕੇ ਨਗਰ ਕੌਂਸਲ ਤੋਂ ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਸ਼ਾ ਤਸਕਰਾਂ ਦਾ ਵਿਰੋਧ ਕਰਨ 'ਤੇ ਵਿਅਕਤੀ ਦੇ ਘਰ 'ਤੇ ਹਮਲਾ, ਮਕਾਨ ਮਾਲਕ ਨੇ ਬੱਚਿਆਂ ਸਮੇਤ ਭੱਜ ਕੇ ਬਚਾਈ ਜਾਨ ਅਗਲੀ ਖ਼ਬਰ ਪਰਾਲੀ ਸਾੜਨ 'ਤੇ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।