22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਆਜ਼ਾਦ ਕਿਸਾਨ ਮੋਰਚਾ ਦੇ ਵਫ਼ਦ ਨੇ ਖੁੱਬਣ ਅਨਾਜ ਮੰਡੀ ਦਾ ਕੀਤਾ ਦੌਰਾ <br/>

ਬੱਲੂਆਣਾ ਹਲਕੇ ਦੇ ਪਿੰਡ ਖੁੱਬਣ ਦੀ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਆਜ਼ਾਦ ਕਿਸਾਨ ਮੋਰਚਾ ਦੇ ਪ੍ਰਧਾਨ ਮਨੋਜ ਗੋਦਾਰਾ ਤੇ ਹੋਰ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 24-10-2025
ਅਬੋਹਰ, 23 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਚੌਧਰੀ ਮਨੋਜ ਕੁਮਾਰ ਗੋਦਾਰਾ ਨੇ ਬੱਲੂਆਣਾ ਹਲਕੇ ਦੇ ਪਿੰਡ ਖੁੱਬਣ ਦੀ ਦਾਣਾ ਮੰਡੀ ਵਿਚ ਪਹੁੰਚ ਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨਾਲ ਗੁਰਮੀਤ ਸਿੰਘ ਪਰਜਾਪਤੀ ਅਤੇ ਅਵਤਾਰ ਸਿੰਘ ਫ਼ੌਜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮਨੋਜ ਗੋਦਾਰਾ ਨੇ ਦੱਸਿਆ ਕਿਸਾਨਾਂ ਨੇ ਝੋਨੇ ਦੀ ਸਰਕਾਰੀ ਬੋਲੀ ਸਮੇਂ ਸਿਰ ਨਾਲ ਹੋਣ ਦਾ ਰੋਣਾ ਰੋਇਆ ਜਦ ਕਿ ਕਈ ਕਿਸਾਨ ਤਾਂ ਪਿਛਲੇ ਕਈ ਦਿਨਾਂ ਤੋਂ ਮੰਡੀ ਵਿਚ ਬੈਠੇ ਹਨ | ਉਨ੍ਹਾਂ ਤੁਰੰਤ ਅਧਿਕਾਰੀਆਂ ਨੂੰ ਝੋਨੇ ਦੀ ਪਾਰਦਰਸ਼ੀ ਬੋਲੀ ਕਰਵਾਉਣ ਦੀ ਕੀਤੀ ਅਪੀਲ ਕੀਤੀ ਤੇ ਪ੍ਰਸ਼ਾਸਨ ਤੁਰੰਤ ਝੋਨੇ ਦੀ ਲਿਫ਼ਟਿੰਗ ਵੀ ਕਰਵਾਏ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਈ ਤਾਂ ਆਜ਼ਾਦ ਕਿਸਾਨ ਮੋਰਚਾ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗਾ | ਗੁਰਮੀਤ ਸਿੰਘ ਪਰਜਾਪਤੀ ਨੇ ਕਿਹਾ ਕਿ ਦਾਣਾ ਮੰਡੀ ਵਿਚ ਕਿਸਾਨਾਂ ਦੀ ਹੋ ਰਹੀ ਲੁੱਟ ਖਸੁੱਟ ਤੇ ਖੱਜਲ ਖ਼ੁਆਰੀ ਤੁਰੰਤ ਬੰਦ ਕੀਤੀ ਜਾਣੀ ਚਾਹੀਦੀ ਹੈ | ਇਸ ਮੌਕੇ ਪਵਨ ਬਿਸ਼ਨੋਈ ਇਕਾਈ ਪ੍ਰਧਾਨ ਸੁਖਚੈਨ, ਮਹਿਮਾ ਸਿੰਘ ਮੀਤ ਪ੍ਰਧਾਨ, ਭਾਗੀ ਰਾਮ ਪਰਜਾਪਤੀ ਖੁੱਬਣ, ਦਰਸ਼ਨ ਸਿੰਘ ਚੱਕ ਰਾਧੇ ਵਾਲਾ, ਰਮਨ ਕੁਮਾਰ, ਸਚਿਨ ਕੁਮਾਰ, ਸੁਨੀਲ ਕੁਮਾਰ, ਪ੍ਰਦੀਪ ਕੁਮਾਰ ਮੇਘ, ਨਿਰੰਜਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਰਭਵਤੀ ਔਰਤਾਂ ਲਈ ਹਰੇਕ ਮਹੀਨੇ 9 ਤੇ 23 ਤਾਰੀਕ ਨੂੰ ਲਗਾਏ ਜਾਂਦੇ ਹਨ ਵਿਸ਼ੇਸ਼ ਚੈੱਕਅਪ ਕੈਂਪ- ਡਾ. ਰੋਹਿਤ ਗੋਇਲ ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਨੇ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।