22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗਰਭਵਤੀ ਔਰਤਾਂ ਲਈ ਹਰੇਕ ਮਹੀਨੇ 9 ਤੇ 23 ਤਾਰੀਕ ਨੂੰ ਲਗਾਏ ਜਾਂਦੇ ਹਨ ਵਿਸ਼ੇਸ਼ ਚੈੱਕਅਪ ਕੈਂਪ- ਡਾ. ਰੋਹਿਤ ਗੋਇਲ

ਅਜੀਤ ਡੈਸਕ 24-10-2025
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਰੋਹਿਤ ਗੋਇਲ ਦੀ ਉਚੇਚੀ ਨਿਗਰਾਨੀ ਵਿੱਚ, ਸਹਾਇਕ ਸਿਵਲ ਸਰਜਨ ਡਾ. ਅਰਪਿਤ ਗੁਪਤਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਰਿਕ ਦੀ ਦੇਖਰੇਖ ਵਿੱਚ ਜ਼ਿਲ੍ਹੇ ਦੇ ਸਮੂਹ ਕਮਿਊਨਿਟੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਖੇ ਏ.ਐਨ.ਸੀ. ਚੈੱਕਅਪ ਕੈਂਪ ਲਗਾਏ | ਇਸ ਮੌਕੇ ਡਾ.ਰਿੰਕੂ ਚਾਵਲਾ ਨੇ ਆਮ ਆਦਮੀ ਕਲੀਨਿਕ ਵਿਖੇ ਚੱਲ ਰਹੇ ਕੈਂਪ ਦਾ ਦੌਰਾ ਕੀਤਾ ਤੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤੇ 23 ਤਾਰੀਖ਼ ਨੂੰ ਹਰੇਕ ਗਰਭਵਤੀ ਦਾ ਐਂਟੀਨੇਟਲ ਚੈੱਕਅਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਤੇ ਸਮਾਂ ਰਹਿੰਦੇ ਇਸ ਦੇ ਜੋਖ਼ਮ ਨੂੰ ਘਟਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਘਟੋਂ-ਘੱਟ 4 ਚੈੱਕਅਪ, ਟੀ.ਟੀ. ਦੇ ਇੰਜੈੱਕਸ਼ਨ, 180 ਆਇਰਨ ਫੌਲਿਕ ਤੇ ਕੈਲਸ਼ੀਅਮ ਦੀਆਂ ਖ਼ੁਰਾਕਾਂ ਲੈਣੀਆਂ ਜ਼ਰੂਰੀ ਹਨ ਤੇ ਜਣੇਪਾ ਹਸਪਤਾਲ ਵਿੱਚ ਹੀ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਗਰਭਵਤੀ ਔਰਤਾਂ ਦੇ ਚੈੱਕਅਪ ਦੇ ਨਾਲ ਹੀ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਦੇ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ | ਚੰਗੀ ਖ਼ੁਰਾਕ ਨਾਲ ਜੱਚਾ ਤੇ ਬੱਚਾ ਦੋਵਾਂ ਦਾ ਵਿਕਾਸ ਜੁੜਿਆ ਹੁੰਦਾ ਹੈ | ਉਨ੍ਹਾਂ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੈਂਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀਆਂ ਦੇ ਦੋ ਅਲਟਰਾਸਾੳਾੂਡ ਵੀ ਮੁਫ਼ਤ ਕੀਤੇ ਜਾਂਦੇ ਹਨ ਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ | ਜਾਂਚ ਕਰਵਾਉਣ ਆਉਣ ਵਾਲੀ ਗਰਭਵਤੀ ਔਰਤਾਂ ਨੂੰ ਵਿਭਾਗ ਦੀ ਹਦਾਇਤਾਂ ਮੁਤਾਬਿਕ ਪੌਸ਼ਟਿਕ ਖ਼ੁਰਾਕ ਦੇ ਪੈਕਟ ਵੀ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਬੀ.ਈ.ਈ. ਦਿਵੇਸ਼ ਕੁਮਾਰ, ਸਿਹਤ ਸਟਾਫ਼, ਆਸ਼ਾ ਵਰਕਰ ਅਤੇ ਗਰਭਵਤੀ ਅÏਰਤਾਂ ਮੌਜੂਦ ਸਨ |
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਸੰਬੰਧੀ ਦਿੱਤਾ ਐੱਸ.ਡੀ.ਐੱਮ. ਨੂੰ ਮੰਗ-ਪੱਤਰ ਅਗਲੀ ਖ਼ਬਰ ਆਜ਼ਾਦ ਕਿਸਾਨ ਮੋਰਚਾ ਦੇ ਵਫ਼ਦ ਨੇ ਖੁੱਬਣ ਅਨਾਜ ਮੰਡੀ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।