19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਬੋਹਰ ਦੇ ਸਰਹੱਦੀ ਪਿੰਡਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਦੌਲਤਪੁਰਾ ਵਿਖੇ ਸਵਾਗਤ ਕਰਦੀਆਂ ਪਿੰਡ ਦੀਆਂ ਸੰਗਤਾਂ ਅਤੇ ਵੱਖ-ਵੱਖ ਦਿ੍ਸ਼ | ਤਸਵੀਰਾਂ-ਸੁਖਜੀਤ ਸਿੰਘ ਬਰਾੜ <br/> 02-11-2025
ਅਬੋਹਰ, 1 ਨਵੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਪੰਜਾਵਾ ਮਾਡਲ ਦੀ ਸਮੂਹ ਸੰਗਤਾਂ ਦੇ ਉਪਰਾਲੇ ਨਾਲ ਅਤੇ ਇਲਾਕੇ ਦੇ ਸਰਹੱਦੀ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਹੱਦੀ ਪਿੰਡਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਅੱਜ ਸਵੇਰੇ ਪਿੰਡ ਪੰਜਾਵਾ ਮਾਡਲ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੋਰਾਂ ਪਿੰਡਾਂ ਲਈ ਰਵਾਨਾ ਹੋਇਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਾਗ ਲਿਆ | ਵੱਖ-ਵੱਖ ਪਿੰਡਾਂ 'ਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਪਿੰਡ ਪੰਜਾਵਾ ਮਾਡਲ ਤੋਂ ਸ਼ੁਰੂ ਹੋ ਕੇ ਪਿੰਡ ਤੂਤ ਵਾਲਾ, ਕੱਲਰ ਖੇੜਾ, ਮੌਜਗੜ੍ਹ, ਗਿੱਦੜਾਂਵਾਲੀ, ਦਲਮੀਰ ਖੇੜਾ, ਦੌਲਤਪੁਰਾ, ਖੂਈਆਂ ਸਰਵਰ, ਤੇਲੂਪੁਰਾ, ਹਰੀਪੁਰਾ, ਗੁਰਦੁਆਰਾ ਸ੍ਰੀ ਵੱਡ ਤੀਰਥ ਸਾਹਿਬ, ਦੀਵਾਨ ਖੇੜਾ ਹੁੰਦਾ ਹੋਇਆ ਪਿੰਡ ਪੰਜਾਵਾ ਮਾਡਲ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਗਤਕਾ ਟੀਮ ਵਲੋਂ ਗਤਕੇ ਦੇ ਜੌਹਰ ਪੇਸ਼ ਕੀਤੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ਅਤੇ ਥਾਂ-ਥਾਂ 'ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ |
ਪਿਛਲੀ ਖ਼ਬਰ ਈ.ਟੀ.ਟੀ. ਦੀਆਂ ਨਵੀਆਂ ਅਸਾਮੀਆਂ ਜਾਰੀ ਨਾ ਹੋਣ ਕਾਰਨ ਬੇਰੁਜ਼ਗਾਰਾਂ ਵਿਚ ਭਾਰੀ ਰੋਸ ਅਗਲੀ ਖ਼ਬਰ ਦੋ ਕਾਰਾਂ ਦੀ ਟੱਕਰ, ਇਕ ਵਿਅਕਤੀ ਦੀ ਮੌਤ-ਦੂਸਰਾ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।