18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਐਮ. ਆਰ. ਸਰਕਾਰੀ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਸਿਖਿਆਤਮਕ ਯਾਤਰਾ ਦਾ ਆਯੋਜਨ

ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਅਮਰਜੀਤ ਸ਼ਰਮਾ)-ਐੱਮ. ਆਰ. ਸਰਕਾਰੀ ਕਾਲਜ, ਫ਼ਾਜ਼ਿਲਕਾ ਵਿਖੇ ਪਿ੍ੰਸੀਪਲ ਸਚਿਨ ਕਾਲੜਾ ਅਤੇ ਇੰਚਾਰਜ ਸਾਹਿਬ ਪ੍ਰੋਫ਼ੈਸਰ ਗੁਰਮਿੰਦਰ ਕੌਰ ਦੀ ਅਗਵਾਈ ਵਿਚ ਇਤਿਹਾਸ ਵਿਭਾਗ ਵਲੋਂ ਵਿਦਿਆਰਥੀਆਂ ਲਈ ਇਕ ਰੋਜ਼ਾ ਸਿੱਖਿਆਤਮਕ ਯਾਤਰਾ ਦਾ ਆਯੋਜਨ ਕੀਤਾ ਗਿਆ | ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਿੱਖ ਧਰਮ ਦੀ ਅਧਿਆਤਮਿਕ ਪਰੰਪਰਾ ਅਤੇ ਸੇਵਾ ਦੇ ਸਿਧਾਂਤ ਨਾਲ ਜਾਣੂ ਹੋਏ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜਲਿ੍ਹਆਂਵਾਲਾ ਬਾਗ਼ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ 1919 ਦੀ ਇਤਿਹਾਸਕ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਸਿੱਖਿਆਤਮਕ ਯਾਤਰਾ ਵਿਚ ਵਿਭਾਗ ਦੀਆਂ ਪ੍ਰੋਫੈਸਰਾਂ ਪ੍ਰੋ. ਸ਼ਾਲੂ, ਪ੍ਰੋ. ਰਿਤੂ ਅਗਰਵਾਲ, ਪ੍ਰੋ. ਸਲਮਾ, ਪ੍ਰੋ. ਓਨਿਕਾ ਕੰਬੋਜ, ਪ੍ਰੋ. ਚਿਰਾਗ਼ ਅਤੇ ਪ੍ਰੋ. ਸ਼ਮਸ਼ੇਰ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ | ਵਿਦਿਆਰਥੀਆਂ ਨੇ ਇਸ ਯਾਤਰਾ ਨੂੰ ਬਹੁਤ ਹੀ ਗਿਆਨ ਵਰਧਕ ਅਤੇ ਪ੍ਰੇਰਣਾਦਾਇਕ ਅਨੁਭਵ ਦੱਸਿਆ |
ਪਿਛਲੀ ਖ਼ਬਰ ਸਵ. ਡਾ. ਪਰਵਿੰਦਰ ਕੰਬੋਜ ਦੀ ਯਾਦ 'ਚ ਪੰਜਾਬ ਦਿਵਸ ਸਮਾਰੋਹ ਕਰਵਾਇਆ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਇਨੋਫੈਸਟ 2025 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।