18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਧਾਇਕ ਦੀ ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਨਗਰ ਕੀਰਤਨ 'ਚ ਹੋਏ ਸ਼ਾਮਿਲ <br/>

ਅਜੀਤ ਡੈਸਕ 05-11-2025
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫ਼ਾਜ਼ਿਲਕਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ 'ਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਸਵਣਾ ਨੇ ਚੌਂਕ ਘੰਟਾਘਰ ਵਿਖੇ ਨਗਰ ਕੀਰਤਨ ਨੂੰ ਨਤਮਸਤਕ ਹੋਏ | ਉਨ੍ਹਾਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਪ੍ਰਸ਼ਾਦ ਦੇ ਲੰਗਰ ਲਗਾਏ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੇਂਦਰ 'ਚ ਬਣਨ ਵਾਲੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਲੁੱਟਿਆ-ਜਥੇਦਾਰ ਚਰਨ ਸਿੰਘ, ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।